ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ : ਰਾਜਾ ਬੀਰਕਲਾਂ
ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਹਲਕੇ ਦੇ ਪਿੰਡ ਤੁੰਗਾਂ ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਾਰੇ ਵੀ ਲੋਕਾਂ ਦੀ ਰਾਏ ਹਾਸਿਲ ਕੀਤੀ। ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ, ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੋ ਜਾਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਸੁਨੇਹੇ ਭੇਜਕੇ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿੱਥੇ ਦੁਨੀਆਂ ਭਰ ਦੀ ਸੰਗਤ ਆਕੇ ਨਤਮਸਤਕ ਹੁੰਦੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਉਕਤ ਮਾਮਲੇ ਤੇ ਚੁੱਪ ਧਾਰਕੇ ਬੈਠੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਲੋਕਾਂ ਦੀ ਸੁਰੱਖਿਆ ਕਾਂਗਰਸ ਪਾਰਟੀ ਦੀ ਸਰਕਾਰ ਦੇ ਹੱਥਾਂ ਵਿੱਚ ਮਹਿਫੂਜ਼ ਹੈ। ਉਨ੍ਹਾਂ ਲੋਕਾਂ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਜਗਪਾਲ ਸਿੰਘ ਸਾਬਕਾ ਸਰਪੰਚ, ਜੱਸੀ ਨੰਬਰਦਾਰ, ਅਮਰ ਸਿੰਘ, ਕੇਸਰ ਖਾਨ, ਕਰਮਜੀਤ ਸਿੰਘ ਸਾਬਕਾ ਪੰਚ, ਰਜਿੰਦਰ ਸਿੰਘ ਪੰਚ, ਰਣਧੀਰ ਸਿੰਘ ਪ੍ਰਧਾਨ, ਸੁਖਵੀਰ ਸਿੰਘ, ਜਰਨੈਲ ਸਿੰਘ ਨੰਬਰਦਾਰ, ਜਾਗਰ ਸਿੰਘ ਸਾਬਕਾ ਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।