Saturday, November 01, 2025

Education

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

July 17, 2025 05:03 PM
SehajTimes

ਖਰੜ : ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਵਰਕਸ਼ਾਪ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨਾਲ ਦੁਵੱਲੀ ਵਾਰਤਾਲਾਪ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਨੁਮਾਇੰਦਿਆਂ ਦਿਵਿਆ ਨੇਗੀ ਅਤੇ ਮੈਡਮ ਨੂਰ ਬਾਲੀ ਨੇ ਵੀ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਆਖਿਰੀ ਵਰ੍ਹੇ ਦੇ ਵਿਦਿਆਰਥੀਆਂ ਦੀ 75%  ਰੋਜ਼ਗਾਰ ਲਈ ਨਾਮੀ ਕੰਪਨੀਆਂ ਵਿੱਚ ਸਲੈਕਸ਼ਨ ਹੋ ਚੁੱਕੀ ਹੈ ਅਤੇ ਉਹਨਾਂ ਦਾ ਟੀਚਾ ਹੈ ਕਿ 100% ਵਿਦਿਆਰਥੀਆਂ ਨੂੰ ਨੌਕਰੀ ਦਿਵਾਈ ਜਾਵੇ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਵਿੱਚ ਮਿਲਣ ਵਾਲੀਆਂ ਚੁਣੌਤੀਆਂ ਅਤੇ ਸੇਫਟੀ ਰੂਲਜ ਬਾਰੇ ਜਾਣੂ ਕਰਵਾਇਆ। ਕਾਲਜ ਦੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਦਿਆਰਥੀਆਂ ਦੀ ਪਰਸਨੈਲਟੀ ਡਿਵੈਲਪਮੈਂਟ ਅਤੇ ਨੌਕਰੀ ਪ੍ਰਾਪਤ ਕਰਨ ਲਈ ਜੀਵਣ ਬਿਊਰਾ ਲਿਖਣ ਦੀ ਵਿੱਧੀ ਉਪਰ ਵਿਚਾਰ ਵਟਾਂਦਰਾ ਕੀਤਾ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਦਿਵਿਆ ਨੇਗੀ ਨੇ ਸ਼ੋਸ਼ਲ ਮੀਡੀਆ ਦੀ ਮਹੱਤਤਾ ਅਤੇ ਉਸ ਦਾ ਨੌਕਰੀ ਪ੍ਰਾਪਤ ਕਰਨ ਲਈ ਮਹੱਤਤਾ ਉਪਰ ਚਰਚਾ ਕੀਤੀ। ਨੂਰ ਬਾਲੀ ਵੱਲੋਂ ਕਮਿਊਨੀਕੇਸ਼ਨ ਸਕਿੱਲ ਦੀ ਮਹੱਤਤਾ ਅਤੇ ਇੰਗਲਿਸ਼ ਵਿਸ਼ੇ ਦੀ ਜਰੂਰਤ ਅਤੇ ਇਸ ਨੂੰ ਅਸਾਨੀ ਨਾਲ ਸਿੱਖਣ ਲਈ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਪਰਮਿੰਦਰ ਸਿੰਘ ਸੈਣੀ ਨੇ ਸੰਸਥਾ ਦੇ ਪਹਿਲਾਂ ਤੋ ਨੌਕਰੀ ਕਰ ਰਹੇ ਵਿਦਿਆਰਥੀਆਂ ਦੇ ਤਜਰਬੇ ਸਾਂਝੇ ਕਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਉਤਸ਼ਾਹਿਤ ਕੀਤਾ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ