Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

July 17, 2025 06:36 PM
SehajTimes

ਪੰਜਾਬ ਵਿੱਚ ਅਪਰਾਧੀ ਤੱਤਾਂ ਨੂੰ ਵੇਚੇ ਜਾਣੇ ਸਨ ਇਹ ਬਰਾਮਦ ਕੀਤੇ ਗਏ ਹਥਿਆਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ।

ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ - ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ 'ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 17-07-2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ