Tuesday, September 16, 2025

Malwa

ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ

July 17, 2025 07:23 PM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਆਦੇਸ਼ ‘ ਤੇ ਐਸ.ਡੀ.ਐਮ. ਗੁਰਦੇਵ ਸਿੰਘ ਨੇ ਅੱਜ ਜੇਲ੍ਹ ਰੋਡ ਅਤੇ ਸ੍ਰੀ ਦੁੱਖਨਿਵਾਰਨ ਸਾਹਿਬ ਨੇੜੇ ਟ੍ਰੈਫ਼ਿਕ ਦੀ ਸਥਿਤੀ ਅਤੇ ਐਲ.ਐਂਡ.ਟੀ. ਪਾਈਪਲਾਈਨ ਦੇ ਕੰਮ ਦੀ ਸਮੀਖਿਆ ਲਈ ਦੌਰਾ ਕੀਤਾ। ਉਹਨਾਂ ਪਾਣੀ ਦੀ ਪਾਈਪਲਾਈਨ ਨੂੰ ਟੋਰੈਂਟ ਗੈਸ ਪਾਈਪਲਾਈਨ ਦੇ ਨਾਲ ਨਾਲ ਪਵਿੱਤਰ ਹੰਸਲੀ ਨੂੰ ਪਾਰ ਕਰਨ ਦਾ ਮੌਕਾ ਵੀ ਦੇਖਿਆ। ਉਹਨਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਚੱਲ ਰਹੇ ਕੰਮ ਕਾਰਨ ਟ੍ਰੈਫ਼ਿਕ ਵਿੱਚ ਪੈਦਾ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਉਣਾ ਹੈ ।
                               ਉਹਨਾਂ ਕਿਹਾ ਕਿ ਟ੍ਰੈਫਿਕ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਆਮ ਜਨਤਾ ਦੇ ਰੋਜ਼ਾਨਾ ਜੀਵਨ ‘ ਚ , ਸਕੂਲੀ ਬੱਚਿਆ ਦੇ ਸਕੂਲ ਜਾਣ, ਕਾਰੋਬਾਰੀ ਅਤੇ ਆਮ ਆਵਾਜਾਈ ਵਿੱਚ ਰੁਕਾਵਟ ਆ ਰਹੀ ਹੈ  , ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਜ਼ੋਰਦਾਰ ਕਦਮ ਚੁੱਕੇ ਜਾ ਰਹੇ ਹਨ।  ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਪਾਈਪਲਾਈਨ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬੰਦ ਹੋਈ ਟ੍ਰੈਫ਼ਿਕ ਲੇਨ ਨੂੰ ਫ਼ਿਰ ਖੋਲਿਆ ਜਾ ਸਕੇ। ਐਸ.ਡੀ.ਐਮ. ਨੇ ਕੰਮ ਦੀ ਸਪੀਡ ਵਧਾਉਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ।
          ਐਸ ਡੀ ਐਮ ਨੇ ਕਿਹਾ ਕਿ ਸਰਕਾਰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੱਕ ਰਹੀ ਹੈ। ਉਹਨਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ੳਹਨਾ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਆਰਾਮਦਾਇਕ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ ।
                         ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਾਈਪਲਾਈਨ ਦੇ ਕੰਮ ਦੀ ਨਿਗਰਾਨੀ ਸਖ਼ਤੀ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ।  ਇਸ ਮੌਕੇ ਅਧਿਕਾਰੀਆਂ ਨੇ ਵੀ ਭਰੋਸਾ ਦਵਾਇਆ ਕਿ ਇਸ ਤਰ੍ਹਾਂ ਦੇ ਸਾਰੇ ਕੰਮ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਰਾਮਦਾਇਕ ਜੀਵਨ ਦਿੱਤਾ ਜਾ ਸਕੇ ।
ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਵਿਕਾਸ ਧਵਨ, ਐਸ.ਡੀ.ਓ. ਹਨੀਸ਼ ਕੁਮਾਰ, ਕੰਸਟਰਕਸ਼ਨ ਮੈਂਨੇਜਰ ਐਲ.ਐਨ.ਟੀ. ਟੋਰੈਂਟ ਗੈਸ ਦੇ ਪ੍ਰਤੀਨਿਧ ਸੰਜੀਵ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ