Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

July 17, 2025 07:25 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ