Tuesday, September 16, 2025

Chandigarh

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਐਸ ਏ ਐਸ ਨਗਰ ਵਿੱਚ ਬਾਲ ਭੀਖ ਰੋਕਥਾਮ ਮੁਹਿੰਮ ਦੌਰਾਨ 12 ਬੱਚਿਆਂ ਨੂੰ ਬਚਾਇਆ ਗਿਆ

July 18, 2025 02:02 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ ਨੂੰ ਪੰਜਾਬ ਸਰਕਾਰ ਦੇ ਉਪਰਾਲੇ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਬਾਲ ਭੀਖ ਰੋਕਥਾਮ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਕੀਤੀ ਗਈ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁਹਿੰਮ ਦੌਰਾਨ 12 ਬੱਚਿਆਂ ਨੂੰ ਭੀਖ ਮੰਗਣ ਦੇ ਕਿੱਤੇ ਚੋਂ ਬਚਾਇਆ ਗਿਆ। ਇਹ ਮੁਹਿੰਮ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ਼੍ਰੀਮਤੀ ਨਵਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ਼੍ਰੀ ਨਿਖਿਲ ਅਰੋੜਾ ਦੁਆਰਾ ਸਾਂਝੇ ਤੌਰ 'ਤੇ ਚਲਾਈ ਗਈ। ਉਨ੍ਹਾਂ ਦੀ ਪਛਾਣ ਅਤੇ ਦਸਤਾਵੇਜ਼ਾਂ ਦੀ ਤਸਦੀਕ ਕਰਨ ਤੱਕ, ਭੀਖ ਦੇ ਕਿੱਤੇ ਚੋਂ ਬਾਹਰ ਕੱਢੇ ਗਏ ਬੱਚਿਆਂ ਨੂੰ ਸਹੀ ਦੇਖਭਾਲ ਅਤੇ ਸੁਰੱਖਿਆ ਲਈ ਰਜਿਸਟਰਡ ਬਾਲ ਦੇਖਭਾਲ ਸੰਸਥਾਵਾਂ ਵਿੱਚ ਭੇਜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੁਹਰਾਇਆ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਸ਼ਾਸਨ ਲਈ ਇੱਕ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਮਜ਼ੋਰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਲਈ ਅਜਿਹੇ ਬਚਾਅ ਕਾਰਜ ਨਿਯਮਿਤ ਤੌਰ 'ਤੇ ਚਲਾਏ ਜਾਣਗੇ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਭੀਖ ਮੰਗਣ ਦੇ ਕਿੱਤੇ ਵਿੱਚ ਸ਼ਾਮਲ ਕਰਨਾ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਤਹਿਤ ਇੱਕ ਸਜ਼ਾਯੋਗ ਅਪਰਾਧ ਹੈ। ਇਹ ਐਕਟ ਲੋੜਵੰਦ ਬੱਚਿਆਂ ਦੀ ਦੇਖਭਾਲ, ਸੁਰੱਖਿਆ, ਪੁਨਰਵਾਸ ਅਤੇ ਸਮਾਜਿਕ ਪੁਨਰ-ਏਕੀਕਰਨ ਦੀ ਵਿਵਸਥਾ ਕਰਦਾ ਹੈ। ਬੱਚਿਆਂ ਨੂੰ ਭੀਖ ਮੰਗਣ ਲਈ ਵਰਤਦੇ ਜਾਂ ਰੁਜ਼ਗਾਰ ਦਿੰਦੇ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਦੇ ਤਹਿਤ ਕੈਦ ਅਤੇ/ਜਾਂ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੇਅਰਮੈਨ, ਬਾਲ ਭਲਾਈ ਕਮੇਟੀ, ਸ਼੍ਰੀ ਕੁਲਵੰਤ ਸਿੰਘ ਗੁਰੂ ਨੇ ਕਿਹਾ ਕਿ ਡੀ ਐਨ ਏ ਟੈਸਟਿੰਗ ਦੀ ਸਿਫ਼ਾਰਸ਼ ਡਿਪਟੀ ਕਮਿਸ਼ਨਰ ਨੂੰ ਅੰਤਿਮ ਪ੍ਰਵਾਨਗੀ ਉਸ ਹਾਲਤ ਵਿੱਚ ਕੀਤੀ ਜਾਵੇਗੀ ਜਿੱਥੇ ਕਥਿਤ ਰੂਪ ਵਿੱਚ ਮਾਪੇ ਬਚਾਏ ਗਏ ਬੱਚਿਆਂ ਦੀ ਵੈਧ ਪਛਾਣ ਜਾਂ ਜਨਮ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਹਿਣਗੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਬੱਚਿਆਂ ਦੇ ਭੀਖ ਮੰਗਣ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਦਖਲਅੰਦਾਜ਼ੀ ਨੂੰ ਯਕੀਨੀ ਬਣਾ ਕੇ ਇਸ ਸਮਾਜਿਕ ਬੁਰਾਈ ਨੂੰ ਰੋਕਿਆ ਜਾ ਸਕੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ