Friday, July 18, 2025
BREAKING NEWS
ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

Malwa

ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ

July 18, 2025 02:48 PM
SehajTimes

ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਪਟਿਆਲਾ ਦਿਹਾਤੀ ਦੇ ਪਿੰਡਾਂ ਫਰੀਦਪੁਰ, ਮਿਰਜ਼ਾਪੁਰ, ਮਾਜਰੀ ਅਕਾਲੀਆਂ, ਨਿਊ ਬਾਰਨ ਅਤੇ ਰੌਂਗਲਾ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਸਾਰੇ ਇਕ ਜੁੱਟ ਹੋ ਜਾਈਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਹੋਣ ਤੋਂ ਕੋਈ ਨਹੀ ਰੋਕ ਸਕਦਾ।

                             ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ , ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ । ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਆਪ ਮੁਹਾਰਾ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ।

                             ਸਿਹਤ ਮੰਤਰੀ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਉਪਰਾਲਿਆਂ ਵਿੱਚ ਭਰਪੂਰ ਸਹਿਯੋਗ ਦੇਣ । ਉਹਨਾਂ ਨਸ਼ੇ ਦੀ ਲਤ 'ਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ 'ਚ ਲਿਜਾਣ ਦੀ ਅਪੀਲ ਕੀਤੀ , ਜਿੱਥੇ ਉਹਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਉਹਨਾਂ ਨੂੰ ਸਵੈ-ਰੋਜ਼ਗਾਰ ਵੀ ਬਣਾਇਆ ਜਾਂਦਾ ਹੈ।

ਇਸ ਮੌਕੇ ਡੀ ਐਸ ਪੀ ਮਨੋਜ ਗੌਰਸੀ, ਐਸ ਐਮ ਓ ਡਾਕਟਰ ਨਾਗਰਾ, ਜੈ ਪਾਲ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।

Have something to say? Post your comment

 

More in Malwa

ਵਿਨਰਜੀਤ ਗੋਲਡੀ ਨੂੰ ਸੁਨਾਮ ਹਲਕੇ ਦੇ ਇੰਚਾਰਜ਼ ਦੀ ਵੀ ਮਿਲੀ ਜ਼ਿੰਮੇਵਾਰੀ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਨਬਾਰਡ ਵੱਲੋਂ ਪਟਿਆਲਾ ਦੀ ‌ਦਿਹਾਤੀ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡਾ. ਪ੍ਰੀਤੀ ਯਾਦਵ

ਡੀ ਸੀ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ

ਸ਼੍ਰੀ ਬਾਲਾ ਜੀ ਹਸਪਤਾਲ ਦੀ 7ਵੀਂ ਵਰ੍ਹੇਗੰਢ ਮਨਾਈ 

ਜ਼ਬਰ ਵਿਰੋਧੀ ਰੈਲੀ ਲਈ ਪਿੰਡਾਂ 'ਚ ਵਿੱਢੀ ਲਾਮਬੰਦੀ 

ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਪ੍ਰੋਗਰਾਮ ਕਰਵਾਇਆ

31 ਜੁਲਾਈ ਤੱਕ ਛੁੱਟੀ ਵਾਲੇ ਦਿਨ ਵੀ ਖੁੱਲਾ ਰਹੇਗਾ ਨਗਰ ਨਿਗਮ

ਪਟਿਆਲਾ ਦਾ ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ : ਸਿਹਤ ਮੰਤਰੀ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ