Tuesday, September 16, 2025

Education

ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾ-ਨਵਿਰਤ ਪ੍ਰੋਫ਼ੈਸਰਾਂ ਨੇ ਕਰਵਾਇਆ ਸਮਾਗਮ

July 18, 2025 03:54 PM
SehajTimes
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੀ ਕੀਤੀ ਵਿਸ਼ੇਸ਼ ਤੌਰ ਉੱਤੇ ਸਿ਼ਰਕਤ

ਯੂਨੀਵਰਸਿਟੀ ਦੀ ਬਿਹਤਰੀ ਲਈ ਸੇਵਾ-ਨਵਿਰਤ ਅਧਿਆਪਕਾਂ ਦੇ ਅਨੁਭਵ ਅਤੇ ਗਿਆਨ ਦਾ ਲਿਆ ਜਾਵੇਗਾ ਲਾਭ: ਡਾ. ਜਗਦੀਪ ਸਿੰਘ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾ-ਨਵਿਰਤ ਪ੍ਰੋਫ਼ੈਸਰਾਂ ਲਈ ਸਥਾਪਿਤ ਕੀਤੇ ਹੋਏ 'ਪ੍ਰੋਫ਼ੈਸਰ ਭਵਨ' ਵਿਖੇ ਅੱਜ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਵਿਚਾਰ-ਚਰਚਾ ਹੋਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੀ ਵਿਸ਼ੇਸ਼ ਤੌਰ ਉੱਤੇ ਇਸ ਸਮਾਗਮ ਵਿੱਚ ਸ਼ਾਮਿਲ ਹੋਏ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਬਿਹਤਰੀ ਲਈ ਇੱਥੋਂ ਸੇਵਾ-ਨਵਿਰਤ ਹੋਏ ਸਭ ਅਧਿਆਪਕਾਂ ਦੇ ਅਨੁਭਵ ਅਤੇ ਗਿਆਨ ਦਾ ਲਾਭ ਲਿਆ ਜਾਵੇਗਾ। ਇਸ ਲਈ ਸਭ ਦੇ ਸੁਝਾਵਾਂ ਉੱਤੇ ਸੰਜੀਦਗੀ ਨਾਲ਼ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਸ਼ਚੇ ਹੀ ਪੰਜਾਬੀ ਯੂਨੀਵਰਸਿਟੀ ਦੀ ਸਮਰਥਾ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਮੌਜੂਦਾ ਸਰਕਾਰ ਵੱਲੋਂ ਇਸ ਦੀ ਮਹੀਨਾਵਾਰ ਗਰਾਂਟ ਨੂੰ ਵਧਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਪਰ ਹਾਲੇ ਵੀ ਇਸ ਦਿਸ਼ਾ ਵਿੱਚ ਬਹੁਤ ਕੁੱਝ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਦਿਸ਼ਾ ਵਿੱਚ ਯਤਨਸ਼ੀਲ ਹਨ। ਜਿੱਥੇ ਇੱਕ ਪਾਸੇ ਸਰਕਾਰ ਪਾਸੋਂ ਹੋਰ ਮਦਦ ਲਈ ਵੱਖ-ਵੱਖ ਪੱਧਰਾਂ ਉੱਤੇ ਚਰਚਾ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਯੂਨੀਵਰਸਿਟੀ ਪੱਧਰ ਉੱਤੇ ਵੱਖ-ਵੱਖ ਫ਼ੈਸਲੇ ਕਰ ਰਹੇ ਹਨ ਜਿਸ ਨਾਲ਼ ਖਰਚਿਆਂ ਨੂੰ ਘਟਾਇਆ ਜਾ ਸਕੇ ਅਤੇ ਆਮਦਨ ਦੇ ਨਵੇਂ ਸਰੋਤ ਪੈਦਾ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕੇ ਜੇਕਰ ਪੰਜਾਬੀ ਯੂਨੀਵਰਸਿਟੀ ਸਿਰ ਚੜ੍ਹਿਆ ਕਰਜ਼ਾ ਇੱਕ ਵਾਰ ਉੱਤਰ ਜਾਵੇ ਤਾਂ ਹਰ ਸਾਲ ਬਚਣ ਵਾਲ਼ੇ ਤਕਰੀਬਨ 14 ਕਰੋੜ ਰੁਪਏ ਨਾਲ਼ ਅਕਾਦਮਿਕ ਬਿਹਤਰੀ ਲਈ ਬਹੁਤ ਸਾਰੇ ਕਦਮ ਉਠਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਤੋਂ ਲੈ ਕੇ ਅਧਿਆਪਕਾਂ ਦੀ ਕਮੀ ਪੂਰਨ ਤੱਕ ਬਹੁਤ ਸਾਰੇ ਖੇਤਰ ਹਨ, ਜਿੱਥੇ ਤੁਰੰਤ ਕੰਮ ਕੀਤੇ ਜਾਣ ਦੀ ਲੋੜ ਹੈ। ਇੱਕ ਅਹਿਮ ਟਿੱਪਣੀ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਅੱਜ ਇੰਟਰਨੈੱਟ ਦੇ ਦੌਰ ਵਿੱਚ ਤਕਨੀਕ ਅਤੇ ਗਿਆਨ ਸਮੱਗਰੀ ਦੀ ਅਥਾਹ ਉਪਲਬਧਤਾ ਇਹ ਭੁਲੇਖਾ ਸਿਰਜਦੀ ਨਜ਼ਰ ਆਉਂਦੀ ਹੈ ਕਿ ਸ਼ਾਇਦ ਇਹ ਸਭ ਕੁੱਝ ਅਧਿਆਪਕ ਦਾ ਬਦਲ ਹੋ ਜਾਵੇਗਾ; ਪਰ ਅਧਿਆਪਕ ਦਾ ਕਦੇ ਕੋਈ ਬਦਲ ਨਹੀਂ ਹੋ ਸਕਦਾ ਕਿਉਂਕਿ ਇਹ ਅਧਿਆਪਕ ਹੀ ਹੁੰਦਾ ਹੈ ਜਿਸ ਨੇ ਪ੍ਰਾਪਤ ਗਿਆਨ ਸਮੱਗਰੀ ਨੂੰ ਆਪਣੀ ਵਿਸ਼ੇਸ਼ ਅਧਿਆਪਨ ਮੁਹਾਰਤ ਨਾਲ਼ ਵਿਦਿਆਰਥੀਆਂ ਤੱਕ ਲੈ ਕੇ ਜਾਣਾ ਹੁੰਦਾ ਹੈ।
ਡਾ. ਰਣਜੀਤ ਸਿੰਘ ਘੁੰਮਣ ਨੇ ਮੁੱਖ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕਰਦਿਆਂ ਯੂਨਵਿਰਸਿਟੀ ਦੀ ਬਿਹਤਰੀ ਨਾਲ਼ ਜੁੜੇ ਬਹੁਤ ਸਾਰੇ ਸੁਝਾਅ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਬਿਹਤਰੀ ਲਈ ਵੱਖ-ਵੱਖ ਵਿੱਤੀ ਸਰੋਤ ਜੁਟਾਉਣ ਅਤੇ ਹੋਰ ਪੱਖਾਂ ਉੱਤੇ ਕੰਮ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਗਠਿਤ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਪ੍ਰਬੰਧਨ ਵਿੱਚ ਵੀ ਛੋਟੇ-ਛੋਟੇ ਸੁਧਾਰ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫ਼ੈਕਲਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਪ੍ਰਾਜੈਕਟ ਲਿਆਉਣੇ ਚਾਹੀਦੇ ਹਨ ਅਤੇ ਸੇਵਾ-ਨਵਿਰਤ ਫ਼ੈਕਲਟੀ ਮੈਂਬਰਾਂ ਨੂੰ ਆਪਣੇ ਪੱਧਰ ਉੱਤੇ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੀ. ਐੱਸ.ਆਰ. ਗਰਾਂਟ ਦੇ ਵੱਧ ਤੋਂ ਵੱਧ ਸਰੋਤ ਜੁਟਾਉਣ ਅਤੇ ਸਾਬਕਾ ਵਿਿਿਦਆਰਥੀਆਂ ਨਾਲ਼ ਬਿਹਤਰ ਤਾਲਮੇਲ ਬਾਰੇ ਵੀ ਸੁਝਾਇਆ।
ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦਾ ਕਾਰਜ ਡਾ. ਹਰਜਿੰਦਰ ਸਿੰਘ ਵਾਲ਼ੀਆ ਨੇ ਕੀਤਾ। ਇਸ ਮੌਕੇ ਡਾ. ਇੰਦਰਜੀਤ ਸਿੰਘ. ਡਾ. ਜਗਬੀਰ ਸਿੰਘ, ਡਾ. ਸੁਖਵਿੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਸਤਨਾਮ ਸਿੰਘ ਸੰਧੂ, ਡਾ. ਸਤੀਸ਼ ਕੁਮਾਰ ਵਰਮਾ, ਡਾ. ਸੁਨੀਤਾ ਧੀਰ, ਡਾ.ਸੁਰਜੀਤ ਭੱਟੀ ਆਦਿ ਨੇ ਆਪਣੇ ਵਿਚਾਰ ਪ੍ਰਗਟਾਏ।
   

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ