Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਦਾ ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ : ਸਿਹਤ ਮੰਤਰੀ

July 18, 2025 04:46 PM
SehajTimes

ਪਟਿਆਲਾ :  ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈਕ ਕਰਨ ਪਹੁੰਚੇ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਕੀਤੀ ਅਤੇ ਮੌਕੇ ‘ ਤੇ ਲਾਰਵੇ ਨੂੰ ਨਸ਼ਟ ਕਰਵਾਇਆ। ਸਿਹਤ ਮੰਤਰੀ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪਿੰਡ ਫ਼ਰੀਦਪੁਰ ਵਿਖੇ ਕਿਸੇ ਵੀ ਘਰ ਵਿੱਚ ਲਾਰਵਾ ਨਹੀ ਮਿਲਿਆ ਅਤੇ ਮਿਰਜ਼ਾਪੁਰ ਇਲਾਕੇ ਵਿੱਚ ਪੱਛੀਆਂ ਦੇ ਕਟੋਰੇ , ਟਾਇਰ , ਕੂਲਰ ਅਤੇ ਫਰਿਜ ਦੀਆਂ ਟਰੇਆਂ ਵਿੱਚ ਲਾਰਵਾ ਮਿਲਿਆ ਜਿਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਪਿੰਡ ਨਾ ਸਿਰਫ਼੍ਰ ਨਸ਼ਾ ਮੁਕਤ ਹਨ , ਹੁਣ ਇਹਨਾਂ ਨੂੰ ਡੇਂਗੁ ਮੁਕਤ ਵੀ ਕੀਤਾ ਜਾਵੇਗਾ ।
                    ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕ ਸੇਵਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਰੰਗਲਾ ਪੰਜਾਬ ਬਨਾਉਣ ਦਾ ਸੁਪਨਾ ਸਾਕਾਰ ਕਰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ, ਡੇਂਗੂ ਮੁਕਤ ਅਤੇ ਹੋਰ ਬਿਮਾਰੀਆਂ ਤੋਂ ਮੁਕਤ ਕਰਕੇ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ ।
                      ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ। ਜਿਹਨਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾਇਆ ਗਿਆ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦੇਣ ਬਾਰੇ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ । ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਕੀਤੀ ਜਾਵੇ ।
                        ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਦੌਰਾਨ 41,376 ਘਰਾਂ ਦੀ ਚੈਕਿੰਗ ਕੀਤੀ ਗਈ ਅਤੇ 416 ਘਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ‘ ਤੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ 53 ਪੁਲਿਸ ਥਾਣਿਆਂ ਦਾ ਅਤੇ 103 ਖਾਲੀ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ੳਹਨਾ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ ਸਿਹਤ ਵਿਭਾਗ ਦੀਆਂ ਕੁੱਲ 187 ਟੀਮਾਂ ਨੇ ਜ਼ਿਲ੍ਹੇ ਵਿੱਚ ਚੈਕਿੰਗ ਕੀਤੀ। ਉਹਨਾਂ ਦੱਸਿਆ ਕਿ ਫ਼ਰੀਦਪੁਰ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਿਲੇਜ਼ ਹੈਲਥ ਐਂਡ ਸੈਨੀਟੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਪਿੰਡ ਦੀ ਸਾਫ਼ ਸਫਾਈ ਰੱਖਣ ਲਈ ਜੁੰਮੇਵਾਰ ਹੋਣਗੇ ਅਤੇ ਡੇਂਗੂ ਦੇ ਕੇਸ ਆਉਣ ਦੀ ਸਥਿਤੀ ਵਿੱਚ ਤੁਰੰਤ ਇਲਾਕੇ ਕੇ ਬੀ.ਡੀ.ਪੀ.ਓ. ਨਾਲ ਸੰਪਰਕ ਕਰਨਗੇ ।
                           ਸਿਹਤ ਮੰਤਰੀ ਵੱਲੋਂ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਵੀ ਕੀਤੀ ਗਈ । ਉਹਨਾਂ ਲੋਕਾਂ ਨੂੰ ਜਾਗਰੂਕ ਕੀਤਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਸਿਹਤ ਮੰਤਰੀ ਨੇ ਮਿਰਜ਼ਾਪੁਰ ਅਤੇ ਕਾਲਵਾ ਪਿੰਡ ਦੀ ਡਰੇਨ ਦਾ ਜਾਇਜ਼ਾ ਲੈਂਦਿਆਂ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਬੂਟੀ ਦੀ ਸਫ਼ਾਈ ਕਰਨ ਦੀ ਹਦਾਇਤ ਕੀਤੀ ਤਾਂ ਜੋ ਹੜ੍ਹਾਂ ਦੀ ਮਾਰ ਤੋਂ ਬਚਿਆ ਜਾ ਸਕੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ )ਇਸ਼ਾ ਸਿੰਗਲ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਐਸ.ਐਮ.ਓ. ਡਾ: ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ , ਇੰਜੀਨੀਅਰ ਪ੍ਰਥਮ ਗੰਭੀਰ , ਆਸ਼ਾ ਵਰਕਰਜ਼, ਨਰਸਿੰਗ ਦੇ ਵਿਦਿਆਰਥੀ, ਜੈ ਸ਼ੰਕਰ ਸ਼ਰਮਾ, ਪਿੰਡਾਂ ਦੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਸ਼ਾਮਲ ਸਨ ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ