ਪਟਿਆਲਾ : ਬੀਤੇ ਦਿਨੀਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਿਨਾ ਪੈਨੇਲਟੀ ਪ੍ਰਾਪਟੀ ਟੈਕਸ ਭਰਨ ਸਬੰਧੀ ਲੋਕਾਂ ਦੀ ਸੁਵਿਧਾ ਲਈ ਇੱਕ ਹੋਰ ਵੱਡਾ ਫੈਸਲਾ ਲੈਂਦਿਆ ਨਿਗਮ ਦਫਤਰ 31 ਜੁਲਾਈ ਤੱਕ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ। ਇਸ ਨਾਲ ਉਹ ਲੋਕ ਜੋ ਹਫਤੇ ਦੇ ਦਿਨਾਂ ਦੌਰਾਨ ਆਪਣੇ ਕੰਮ ਕਰ ਕੇ ਦਫਤਰ ਨਹੀਂ ਆ ਸਕਦੇ, ਉਹ ਵੀ ਸ਼ਨੀਚਰ, ਐਤਵਾਰ ਜਾਂ ਹੋਰ ਵਿਸ਼ੇਸ਼ ਦਿਨ ਵੀ ਟੈਕਸ ਭਰ ਸਕਣਗੇ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਪਰਮਵੀਰ ਸਿੰਘ ਨੇ ਸਾਂਝੇ ਤੌਰ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ ਤੋਂ ਪਹਿਲਾਂ ਹੀ ਬਿਨਾਂ ਪੈਨੇਲਟੀ ਆਪਣਾ ਪ੍ਰਾਪਰਟੀ ਟੈਕਸ ਜਰੂਰ ਭਰਣ, ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਪੈਨਲਟੀ ਨਾ ਦੇਣੀ ਪਵੇ ਅਤੇ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਆਪਣੇ ਟੈਕਸ ਦੀ ਅਦਾਇਗੀ ਨਹੀਂ ਕੀਤੀ, ਉਹ ਵੀ ਆਸਾਨੀ ਨਾਲ ਇਹ ਜਿੰਮੇਵਾਰੀ ਪੂਰੀ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਟੈਕਸ ਰਾਸ਼ੀ ਸ਼ਹਿਰ ਦੇ ਵਿਕਾਸ ਲਈ ਵਰਤੀ ਜਾਂਦੀ ਹੈ, ਇਸ ਲਈ ਹਰੇਕ ਸ਼ਹਿਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣਾ ਯੋਗਦਾਨ ਪਾਵੇ।
ਹੋਰ ਆਖਦਿਆ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਫਤਰ ਵਿੱਚ ਟੈਕਸ ਭਰਨ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ। ਕਾਊਂਟਰ ਵਧਾਏ ਗਏ ਹਨ ਅਤੇ ਆਨਲਾਈਨ ਭੁਗਤਾਨ ਦੀ ਵੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਜੋ ਲੋਕ ਘਰ ਬੈਠਿਆਂ ਆਪਣਾ ਟੈਕਸ ਭਰਨਾ ਚਾਹੁੰਦੇ ਹਨ, ਉਹ ਨਗਰ ਨਿਗਮ ਦੀ ਆਧਿਕਾਰਿਕ ਵੈੱਬਸਾਈਟ ਰਾਹੀਂ ਵੀ ਭੁਗਤਾਨ ਕਰ ਸਕਦੇ ਹਨ। ਮੇਅਰ ਨੇ ਕਿਹਾ ਕਿ ਇਹ ਮੁਹਿੰਮ ਨਗਰ ਨਿਗਮ ਵਲੋਂ ਲੋਕ ਭਲਾਈ ਦੀ ਦਿਸ਼ਾ ਵਿੱਚ ਇੱਕ ਵਧੀਆ ਕੋਸ਼ਿਸ਼ ਹੈ। ਇਸ ਨਾਲ ਨਾਗਰਿਕਾਂ ਨੂੰ ਆਰਥਿਕ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਵਿਕਾਸ ਯੋਜਨਾ ਵਿੱਚ ਤੇਜ਼ੀ ਆਵੇਗੀ।