Thursday, September 04, 2025

Chandigarh

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

July 18, 2025 05:40 PM
SehajTimes

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ।

ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜੋ ਮੰਗਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ, ਨੂੰ ਭੇਜ ਕੇ ਇੱਕ ਸਾਂਝੀ ਮੀਟਿੰਗ ਰੱਖੀ ਜਾਵੇ ਤਾਂ ਜੋ ਵਿਭਿੰਨ ਮੰਗਾਂ ਦਾ ਸਾਰਥਕ ਹੱਲ ਕੱਢਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੱਖ-ਵੱਖ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਸੂਬਾ ਸਰਕਾਰ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਛੇਤੀ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸਜਾਈ ਗਈ ਸ਼ੋਭਾ ਯਾਤਰਾ ਨੂੰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਨੇ ਰਵਾਨਾ ਕੀਤਾ

ਹੜ੍ਹ ਪੀੜਤਾਂ ਦੀ ਮੱਦਦ ਲਈ ਪ੍ਰਭ ਆਸਰਾ ਦੀ ਟੀਮ ਲਗਾਤਾਰ ਯਤਨਸ਼ੀਲ : ਭਾਈ ਸ਼ਮਸ਼ੇਰ ਸਿੰਘ

ਪਿੰਡ ਖੇੜਾ ਵਾਸੀਆਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਆਰਥਿਕ ਪੱਖੋਂ ਮਦਦ ਲਈ ਕੁਸ਼ਤੀ ਦੰਗਲ ਰੱਦ ਕੀਤਾ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: ਕੈਬਨਿਟ ਮੰਤਰੀ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਨੂੰ ਮਜ਼ਬੂਤ ਕਰਨ ਦੇ ਕਾਰਜ ‘ਚ ਸਹਿਯੋਗ ਦਿੱਤਾ

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਹੜ੍ਹਾਂ ਕਰਕੇ 1.75 ਲੱਖ ਹੈਕਟੇਅਰ ਫ਼ਸਲੀ ਰਕਬਾ ਬਰਬਾਦ ਹੋਇਆ : ਹਰਦੀਪ ਸਿੰਘ ਮੁੰਡੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ