Tuesday, September 02, 2025

Chandigarh

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

July 18, 2025 05:44 PM
SehajTimes
ਐਸ.ਏ.ਐਸ.ਨਗਰ : ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਜੀ.ਡੀ. ਗੋਇਨਕਾ ਸਕੂਲ, ਸੈਕਟਰ-69 ("GD GOENKA Schools Sector-69"), ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ  ਚੰਗੇ ਸਮਾਰੀਤਾਨ ਨੂੰ ਇਨਾਮ ਦੇਣ ਲਈ ਯੋਜਨਾ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਇਸ ਮੌਕੇ ਤੇ ਜੀ.ਡੀ. ਗੋਇਨਕਾ ਸਕੂਲ, ਸੈਕਟਰ-69 ("GD GOENKA Schools Sector-69"), ਐਸ.ਏ.ਐਸ.ਨਗਰ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਸ.ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।  ਇਸਦੇ ਨਾਲ ਹੀ ਸਕੂਲ ਦੇ ਬੱਸ ਡਰਾਇਵਰਾਂ ਨੂੰ ਦੱਸਿਆ ਕਿ ਸਕੂਲੀ ਬੱਸ ਨੂੰ ਹਮੇਸ਼ਾ ਸਰਕਾਰ ਦੁਆਰਾ ਨਿਰਧਾਰਿਤ ਕੀਤੀ ਗਈ ਗਤੀ ਸੀਮਾ ਤੋਂ ਉਪਰ ਨਾਂ ਚਲਾਓ, ਸਕੂਲੀ ਬੱਸ ਚਲਾਉਦੇ ਸਮੇਂ ਆਪਣੀ ਵਰਦੀ ਜਰੂਰ ਪਹਿਨੋ, ਸਮੇਂ ਸਮੇਂ ਦੌਰਾਨ ਸਕੂਲੀ ਬੱਸਾਂ ਦੀ ਚੈਕਿੰਗ ਕਰਵਾਓ, ਸਾਰੀਆਂ ਸਕੂਲ ਬੱਸਾਂ ਵਿੱਚ ਇੱਕ ਕੰਡਕਟਰ ਜਾਂ ਇੱਕ ਸਹਾਇਕ ਹੋਣਾ ਚਾਹੀਦਾ ਹੈ, ਸਹਾਇਕ ਨੂੰ ਛੋਟੇ ਬੱਚਿਆਂ ਨੂੰ ਸੰਭਾਲਣ ਲਈ ਢੁਕਵੀਂ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ। ਸਾਰੀਆ ਸਕੂਲੀ ਬੱਸਾ ਵਿੱਚ ਨਿਯਮਾਂ ਦੇ ਤਹਿਤ ਲੋੜ ਅਨੁਸਾਰ ਫਸਟ-ਏਡ-ਬਾਕਸ ਅਤੇ ਅੱਗ ਬੁਝਾਊ ਯੰਤਰ ਹੋਣਾ ਜ਼ਰੂਰੀ ਹੈ।
 

Have something to say? Post your comment

 

More in Chandigarh

ਹਲਕਾ ਵਿਧਾਇਕ ਦੀ ਚੇਤਾਵਨੀ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਨੇ ਭਾਂਖਰਪੁਰ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਸ਼ੁਰੂ

ਸਿਵਲ ਸਰਜਨ ਵਲੋਂ ਮੁਬਾਰਕੁਪਰ ਕਾਜ਼ਵੇ ਦਾ ਦੌਰਾ, ਮੈਡੀਕਲ ਕੈਂਪ ਦਾ ਕੀਤਾ ਨਿਰੀਖਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ

ਕੇਂਦਰ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੀ ਜਿੰਮੇਵਾਰੀ ਸਮਝਦਿਆਂ ਪੰਜਾਬ ਦੀ ਬਾਂਹ ਫੜੇ : ਹਰਚੰਦ ਸਿੰਘ ਬਰਸਟ

ਖਰੜ-ਲਾਂਡਰਾਂ ਸੜਕ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜ੍ਹਕ ਨੂੰ ਤੁਰੰਤ ਕੀਤਾ ਜਾਵੇ ਠੀਕ : ਡੀ ਸੀ ਕੋਮਲ ਮਿੱਤਲ

ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ 'ਕੈਂਪਸ ਟੈਂਕ ਪੰਜਾਬ' ਲਾਂਚ ਕੀਤਾ - ਭਾਰਤ ਦੀ ਮੋਹਰੀ ਯੂਨੀਵਰਸਿਟੀ-ਅਗਵਾਈ ਵਾਲਾ ਸਟਾਰਟਅੱਪ ਲਾਂਚਪੈਡ ਜੋ 6 ਮਿਲੀਅਨ ਅਮਰੀਕੀ ਡਾਲਰ ਦੇ ਫੰਡਿੰਗ ਪੂਲ ਨਾਲ ਵਿਦਿਆਰਥੀ ਇਨੋਵੇਟਰਾਂ ਨੂੰ ਸਸ਼ਕਤ ਬਣਾਉਣ ਲਈ ਤਿਆਰ ਕੀਤਾ ਗਿਆ

ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਆਵਾਜ਼ ਦੀ ਰੱਖਿਆ ਲਈ ਡਟ ਕੇ ਖੜ੍ਹੀ ਹੈ : ਜੀਤੀ ਪਡਿਆਲਾ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ