ਯੋਗਾ ਟ੍ਰੇਨਰ ਤਾਨੀਆ ਸਾਮੰਤ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਨੇ 6 ਯੋਗਾ ਸ਼ੈਸ਼ਨ
ਖਰੜ : ਐਸ.ਡੀ.ਐਮ. ਖਰੜ ਦਿਵਿਆ ਪੀ ਵੱਲੋਂ ਦੱਸਿਆ ਗਿਆ ਕਿ ਐੱਸ.ਏ. ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਹਰ ਰੋਜ਼ ਸੀ.ਐਮ ਦੀ ਯੋਗਸ਼ਾਲਾ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਲੋਕਾਂ ਦੀ ਸਿਹਤ ਲਈ ਵਰਦਾਨ ਸਿੱਧ ਹੋ ਰਿਹਾ ਹੈ। ਪਹਿਲਾਂ ਜਿਥੇ ਲੋਕਾਂ ਨੂੰ ਆਪਣੀਆਂ ਛੋਟੀਆਂ ਛੋਟੀਆਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਜਾਣਾ ਪੈਂਦਾ ਸੀ, ਹੁਣ ਯੋਗ ਅਭਿਆਸ ਨਾਲ ਲੋਕਾਂ ਵੱਲੋਂ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।
ਯੋਗਾ ਟ੍ਰੇਨਰ ਤਾਨੀਆਂ ਸੰਮਤ ਨੇ ਦੱਸਿਆ ਕਿ ਉਸ ਵੱਲੋਂ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਸ ਵੱਲੋਂ ਆਪਣੀ ਪਹਿਲੀ ਕਲਾਸ ਪਿੰਡ ਚਾਹੜ ਮਾਜਰਾ ਵਿਖੇ ਸਵੇਰੇ 4.55 ਤੱਕ 5.55 ਤੱਕ, ਦੂਜੀ ਕਲਾਸ ਜਿਮ ਪਾਰਕ ਕਲਾਸੀਆ, ਓਮੈਕਸ, ਫੇਜ਼-3, ਨਿਊ ਚੰਡੀਗੜ੍ਹ ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਜੀ ਕਲਾਸ ਮੈਂਗੋ ਟ੍ਰੀ ਪਾਰਕ, ਈਕੋ ਸਿਟੀ-1 ਸੈਕਟਰ-6, ਬਲਾਕ-ਏ, ਨਿਊ ਚੰਡੀਗੜ੍ਹ, ਵਿਖੇ ਸਵੇਰੇ 8.30 ਤੋਂ 9.30 ਵਜੇ ਤੱਕ, ਚੌਥੀ ਕਲਾਸ ਪਾਰਕ ਨੰਬਰ-1, ਬਲਾਕ-ਏ, ਈਕੋਸਿਟੀ-1, ਨਿਊ ਚੰਡੀਗੜ੍ਹ ਵਿਖੇ ਦੁਪਿਹਰ 3.50 ਤੋਂ 4.50 ਵਜੇ ਤੱਕ, ਪੰਜਵੀਂ ਕਲਾਸ ਪਿੱਪਲ ਪਾਰਕ, ਬਲਾਕ-ਏ, ਈਕੋਸਿਟੀ-1, ਨਿਊ ਚੰਡੀਗੜ੍ਹ ਵਿਖੇ ਸ਼ਾਮ 4.55 ਤੋਂ 5.55 ਵਜੇ ਤੱਕ, ਛੇਵੀਂ ਕਲਾਸ ਸੈਕਟਰ-5, ਬਲਾਕ-ਏ, ਈਕੋ ਸਿਟੀ-1, ਨਿਊ ਚੰਡੀਗੜ੍ਹ ਵਿਖੇ ਸ਼ਾਮ 6:00-7:00 ਵਜੇ ਤੱਕ ਲਾਈ ਜਾਂਦੀ ਹੈ। ਜਿੱਥੇ ਰੋਜ਼ਾਨਾ ਸੈਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ-ਆਸਣਾਂ ਵਿੱਚ ਇੱਕ ਸਿਹਤਮੰਦ ਜੀਵਨ ਜਿਊਣ ਲਈ ਰੋਜ਼ਾਨਾ ਕਸਰਤ ਕਰਕੇ ਮਨੁੱਖੀ ਸਰੀਰ ਦੀ ਸਰੀਰਕ ਤੰਦਰੁਸਤੀ ਨੂੰ ਬਹਾਲ ਕਰਨ ਦੀ ਜਾਦੂਈ ਸ਼ਕਤੀ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।
ਯੋਗਾ ਟ੍ਰੇਨਰ ਤਾਨੀਆ ਸੰਮਤ ਜੋ ਕਿ ਨਿਊ ਚੰਡੀਗੜ੍ਹ ਵਿੱਚ ਸੈਸ਼ਨਾਂ ਦਾ ਆਯੋਜਨ ਕਰ ਰਹੀ ਹੈ, ਨੇ ਦੱਸਿਆ ਮੌਜੂਦਾ ਸਮੇਂ ਉਨਾਂ ਪਾਸ 218 ਦੇ ਕਰੀਬ ਭਾਗੀਦਾਰ ਯੋਗਾ ਕਲਾਸਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਾਨੀਆ ਨੇ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਦਾਂ।