Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

July 19, 2025 12:12 PM
SehajTimes

 ਅੰਮ੍ਰਿਤਸਰ : ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ। ਇਸ ਮੌਕੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਇਸ ਵਾਰ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਿੱਚ ਕਾਮਯਾਬ ਰਹੀ ਹੈ ਅਤੇ ਇਸ ਨਾਲ ਸੂਬੇ ਦੇ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਮੌਕੇ ਬਾਗਬਾਨਾਂ ਵੱਲੋਂ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਬਾਗਬਾਨੀ ਮੰਤਰੀ ਅਤੇ ਡਾਇਰੈਕਟਰ ਬਾਗਬਾਨੀ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਦਾ ਉਹਨਾਂ ਵੱਲੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਬਾਗਬਾਨੀ, ਅੰਮ੍ਰਿਤਸਰ ਸ੍ਰੀ ਤਜਿੰਦਰ ਸਿੰਘ ਸੰਧੂ ਵੱਲੋਂ ਸਮਾਗਮ ਸਬੰਧੀ ਦੱਸਿਆ ਗਿਆ ਕਿ ਰਾਜ ਦੇ ਵੱਖ-ਵੱਖ ਜਿਲ੍ਹਿਆਂ ਤੋਂ ਬਾਗਬਾਨਾਂ ਵੱਲੋਂ ਵਧੀਆ ਮਿਆਰ ਅਤੇ ਉੱਚ ਗੁਣਵੱਤਾ ਦੇ ਨਾਸ਼ਪਾਤੀ ਫਲ ਅਤੇ ਫਲਾਂ ਤੋਂ ਤਿਆਰ ਫਲ ਪਦਾਰਥਾਂ ਦੀਆਂ 714 ਰੱਖੀਆਂ ਐਂਟਰੀਆਂ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਪਹਿਲੇ ਅਤੇ ਦੂਸਰੇ ਦਰਜੇ ਦੇ ਇਨਾਮ ਮੁੱਖ ਮਹਿਮਾਨ ਵੱਲੋਂ ਦਿੱਤੇ ਗਏ। ਇਸ ਮੁਕਾਬਲੇ ਵਿੱਚ ਜਿਲ੍ਹਾ ਅੰਮ੍ਰਿਤਸਰ 28 ਇਨਾਮ ਪ੍ਰਾਪਤ ਕਰਕੇ ਪਹਿਲੇ ਨੰਬਰ ਤੇ ਰਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਅਤੇ ਬਾਗਬਾਨਾਂ ਨੂੰ ਨਾਸ਼ਪਾਤੀ ਦੀ ਕਾਸ਼ਤ ਅਤੇ ਮੰਡੀਕਰਨ ਬਾਰੇ ਪੀ.ਏ.ਯੂ. ਲੁਧਿਆਣਾ ਤੋਂ ਆਏ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਮਾਗਮ ਵਿੱਚ ਐਸ.ਡੀ.ਐਮ ਗੁਰਸਿਮਰਨ ਸਿੰਘ ਢਿਲੋ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਜਤਿੰਦਰ ਸਿੰਘ ਸੰਧੂ, ਸੁਖਪਾਲ ਸਿੰਘ, ਹਰਵਿੰਦਰ ਸਿੰਘ, ਤੇਜਬੀਰ ਸਿੰਘ, ਕਿਰਨਬੀਰ ਕੌਰ, ਹਰਪ੍ਰੀਤ ਕੌਰ (ਸਾਰੇ ਬਾਗਬਾਨੀ ਵਿਕਾਸ ਅਫਸਰ) ਅਤੇ ਮਨੀਸਟੀਰੀਅਲ ਅਤੇ ਫੀਲਡ ਸਟਾਫ ਵੱਲੋਂ ਸਮਾਗਮ ਨੂੰ ਕਾਮਯਾਬ ਕਰਨ ਵਿੱਚ ਅਹਿਮ ਯੋਗਦਾਨ ਪਾਇਆ ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ