ਟੋਡੀ ਮਹਲਾ ੫ ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥ ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ। (ਜਿਸ ਭੀ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ) ਮਾਲਕ-ਪ੍ਰਭੂ ਨੇ ਆਪਣੀ ਮਿਹਰ ਕਰ ਕੇ (ਉਸ ਦੀ ਸੁੰਞੀ ਪਈ ਹਿਰਦਾ-ਨਗਰੀ ਨੂੰ ਸੋਹਣੇ ਆਤਮਕ ਗੁਣਾਂ ਨਾਲ) ਆਪ ਵਸਾ ਦਿੱਤਾ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਅਸੀ ਪੈਦਾ ਕੀਤੇ ਹੋਏ ਹਾਂ, ਉਹ ਪ੍ਰਭੂ (ਉਹਨਾਂ ਮਨੁੱਖਾਂ ਦੀ) ਆਪ ਸੰਭਾਲ ਕਰਦਾ ਹੈ (ਜੇਹੜੇ ਉਸ ਦਾ ਨਾਮ ਜਪਦੇ ਹਨ, ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ। ਪਰਮਾਤਮਾ ਆਪਣੇ ਹੱਥ ਦੇ ਕੇ ਆਪਣੇ ਸੇਵਕਾਂ ਨੂੰ (ਚਿੰਤਾ-ਫ਼ਿਕਰਾਂ ਤੋਂ ਦੁੱਖਾਂ-ਕਲੇਸ਼ਾਂ ਤੋਂ) ਆਪ ਬਚਾਂਦਾ ਹੈ, ਉਹਨਾਂ ਦਾ ਮਾਂ ਪਿਉ ਬਣਿਆ ਰਹਿੰਦਾ ਹੈ।੧। ਹੇ ਭਾਈ! ਪਰਮਾਤਮਾ ਸਾਰੇ ਹੀ ਜੀਵਾਂ ਉਤੇ ਮਿਹਰ ਕਰਨ ਵਾਲਾ ਹੈ, ਉਹ ਖ਼ਸਮ ਪ੍ਰਭੂ ਸਭਨਾਂ ਉਤੇ ਦਇਆ ਕਰਦਾ ਹੈ। ਹੇ ਨਾਨਕ! ਆਖ-) ਮੈਂ ਉਸ ਪ੍ਰਭੂ ਦੀ ਸਰਨ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇ, ਜਿਸ ਦਾ ਤੇਜ-ਪ੍ਰਤਾਪ ਬਹੁਤ ਹੈ।੨।੯।੧੪।
टोडी महला ५ ॥ हरि हरि नामु सदा सद जापि ॥ धारि अनुग्रहु पारब्रहम सुआमी वसदी कीनी आपि ॥१॥ रहाउ॥ जिस के से फिरि तिन ही सम्हाले बिनसे सोग संताप ॥ हाथ देइ राखे जन अपने हरि होए माई बाप ॥१॥ जीअ जंत होए मिहरवाना दया धारी हरि नाथ ॥ नानक सरनि परे दुख भंजन जा का बड परताप ॥२॥९॥१४॥
अर्थ: हे भाई! सदा ही परमात्मा का नाम जपा कर। (जिस भी मनुष्य ने परमात्मा का नाम जपा है) मालिक प्रभु ने अपनी मेहर कर के (उसकी सूनी पड़ी हृदय-नगरी को सुंदर आत्मिक गुणों से) खुद बसा दिया।१। रहाउ। हे भाई! जिस प्रभु के हम पैदा किए हुए हैं, वह प्रभु (उन मनुष्यों की) खुद संभाल करता है (जो उसका नाम जपते हैं, उनके सारे) चिन्ता-फिक्र, दुख-कष्ट नाश हो जाते हैं। परमात्मा अपना हाथ दे के अपने सेवकों को (चिन्ता-फिक्र, दुख-कष्टों से) आप बचाता है, उनका माँ-बाप बना रहता है॥१॥ हे भाई! परमात्मा सारे ही जीवों पर मेहर करने वाला है, वह पति प्रभु सब पे दया करता है। हे नानक! (कह:) मैं उस प्रभु की शरण पड़ा हूँ, जो सारे दुखों का नाश करने वाला है, और, जिसका तेज-प्रताप बहुत है॥२॥९॥१४॥
TODEE, FIFTH MEHL: Chant the Name of the Lord, Har, Har, forever and ever. Showering His Kind Mercy, the Supreme Lord God Himself has blessed the town. || 1 || Pause || The One who owns me, has again taken care of me; my sorrow and suffering is past. He gave me His hand, and saved me, His humble servant; the Lord is my mother and father. || 1 || All beings and creatures have become kind to me; my Lord and Master blessed me with His Kind Mercy. Nanak seeks the Sanctuary of the Lord, the Destroyer of pain; His glory is so great! || 2 || 9 || 14 ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ