Tuesday, September 16, 2025

Health

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

July 21, 2025 02:52 PM
SehajTimes

ਲੋਕ ਉਬਲਿਆ ਤੇ ਕਲੋਰੀਨ ਵਾਲਾ ਪਾਣੀ ਹੀ ਪੀਣ, ਡਾਇਰੀਆ ਦੇ ਦਸਤ ਸਾਹਮਣੇ ਆਉਣ ਤੇ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਰਾਜਪੁਰਾ : ਰਾਜਪੁਰਾ ਦੇ ਐਸਡੀਐਮ ਅਵਿਕੇਸ਼ ਗੁਪਤਾ ਨੇ ਸਿਹਤ ਵਿਭਾਗ ਦੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਐਮ.ਓ ਬਨੂੜ ਵੱਲੋਂ ਪ੍ਰਾਪਤ ਹੋਈ ਸੂਚਨਾ ਦੇ ਅਧਾਰ ਉਤੇ ਇਹ ਸਾਹਮਣੇ ਆਇਆ ਹੈ ਕਿ ਚੰਗੇਰਾ ਪਿੰਡ ਵਿੱਚ ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਮਿਲਣ ਕਰਕੇ ਕੁਝ ਲੋਕਾਂ ਨੂੰ ਉਲਟੀਆਂ ਤੇ ਦਸਤਾਂ ਦੀ ਤਕਲੀਫ਼ ਹੋਈ ਹੈ।ਉਨ੍ਹਾਂ ਦੇ ਨਾਲ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਸੀਐਚਸੀ ਕਾਲੋਮਾਜਰਾ ਦੇ ਡਾ. ਪਰਮਦੀਪ ਕੌਰ ਅਤੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ.ਐਸ ਸਿੱਧੂ ਵੀ ਮੌਜੂਦ ਸਨ।ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ ਤੇ ਉਹ ਖ਼ੁਦ ਸਥਿਤੀ ਉਪਰ ਨਜ਼ਰ ਰੱਖਣ ਲਈ ਐਸਡੀਐਮ ਤੇ ਸਿਹਤ ਵਿਭਾਗ ਨਾਲ ਤਾਲਮੇਲ ਕਰ ਰਹੇ ਹਨ।

ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਖ਼ੁਦ ਅਤੇ ਸਿਹਤ ਵਿਭਾਗ ਸਮੇਤ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਘਰ- ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ, ਜਦਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡਾਇਰੀਆ ਬਾਬਤ ਸਰਵੇ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਕਲੋਰੀਨ ਦੀਆਂ ਗੋਲੀਆਂ ਅਤੇ ਓਆਰਐਸ ਦੇ ਪੈਕੇਟ ਵੰਡੇ ਜਾ ਰਹੇ ਹਨ। ਘਰਾਂ ਵਿੱਚ ਦਵਾਈ ਦਿੱਤੀ ਗਈ ਹੈ ਅਤੇ ਪਿੰਡ ਵਿੱਚ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਕੈਂਪ ਲਗਾਇਆ ਜਾਵੇਗਾ

ਉਨ੍ਹਾਂ ਹੋਰ ਦਸਿਆ ਕਿ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਸਰਵੇ ਦੌਰਾਨ 12 ਦੇ ਕਰੀਬ ਨਵੇਂ ਕੇਸ ਲੱਭੇ ਹਨ ਅਤੇ ਇੱਥੇ 50 ਤੋਂ 60 ਘਰ ਪ੍ਰਭਾਵਤ ਹਨ, ਜਿੱਥੇ ਮਰੀਜ ਸਾਹਮਣੇ ਆਏ ਹਨ।ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ ਤੋਂ ਸਾਹਮਣੇ ਆਇਆ ਹੈ, ਇੱਥੇ ਪੀਣ ਵਾਲੇ ਪਾਣੀ ਦੀ ਲਾਈਨ ਵਿੱਚ ਗੰਦੇ ਪਾਣੀ ਦੀ ਮਿਕਸਿੰਗ ਹੋਈ ਜਾਪਦੀ ਹੈ, ਕਿਉਂਕਿ ਕੁਝ ਥਾਵਾਂ ਵਿਖੇ ਬਰਸਾਤ ਦਾ ਪਾਣੀ ਵੀ ਖੜ੍ਹਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਅੱਜ ਦੋ ਮਰੀਜਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਇੱਕ ਮਰੀਜ ਨਿਜੀ ਹਸਪਤਾਲ ਵਿਖੇ ਦਾਖਲ ਹੈ, ਉਨ੍ਹਾਂ ਨੇ ਹਸਪਤਾਲ ਦਾ ਵੀ ਦੌਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਾਣੀ ਉਬਾਲ ਕੇ ਅਤੇ ਕਲੋਰੀਨ ਦੀਆਂ ਗੋਲੀਆਂ ਵਾਲਾ ਹੀ ਪੀਣ ਤੇ ਓਆਰਐਸ ਘੋਲ ਦੀ ਵਰਤੋਂ ਕੀਤੀ ਜਾਵੇ। ਐਸਡੀਐਮ ਨੇ ਦੱਸਿਆ ਕਿ ਪੀਣ ਲਈ ਸਾਫ਼ ਪਾਣੀ ਦਾ ਟੈਂਕਰ ਪਿੰਡ ਵਿੱਚ ਪਹੁੰਚਾ ਦਿੱਤਾ ਗਿਆ ਅਤੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਲੋਕ ਪੀਣ ਲਈ ਪਾਣੀ ਇਸੇ ਟੈਂਕਰ ਵਿੱਚੋਂ ਲੈਣ।

ਇਸੇ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇੱਕ 65 ਸਾਲਾ ਬਜੁਰਗ ਦੀ ਚੰਡੀਗ੍ੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਖੇ ਸ਼ੱਕੀ ਮੌਤ ਹੋਈ ਹੈ, ਜਿਸ ਬਾਰੇ ਹਸਪਤਾਲ ਤੋਂ ਵੇਰਵੇ ਮੰਗੇ ਗਏ ਹਨ ਤੇ ਇਹ ਮੌਤ ਡਾਇਰੀਆ ਕਾਰਨ ਹੋਣ ਦੀ ਪੁਸ਼ਟੀ ਹਸਪਤਾਲ ਵੇਰਵੇ ਮਿਲਣ ਬਾਅਦ ਪੁਸ਼ਟੀ ਕੀਤੀ ਜਾਵੇਗੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ।

 

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ