Monday, April 29, 2024
BREAKING NEWS
ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

Malwa

ਖੇਤੀ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਸੈਂਕੜੇ ਟਰਾਲੀਆਂ ਦਾ ਜਥਾ ਦਿੱਲੀ ਮੋਰਚੇ ਵੱਲ ਰਵਾਨਾ ਹੋਇਆ

June 05, 2021 05:39 PM
Amjad Hussain Khan

ਮੋਗਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੈਂਕੜੇ  ਕਿਸਾਨਾਂ ਮਜ਼ਦੂਰਾਂ ਨੇ ਬੁੱਘੀਪੁਰਾ ਚੌਕ ਮੋਗਾ ਵਿਖੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਂਸ ਹੋਏ ਨੂੰ ਇਕ ਸਾਲ ਪੂਰੇ ਹੋਣ ਉੱਤੇ ਮੋਦੀ ਸਰਕਾਰ  ਵਿਰੁੱਧ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਇਸ  ‍ਚੌਂਕ ਵਿੱਚ ਦਿਲੀ ਮੋਰਚੇ ਵਿੱਚ ਜਾਣ ਲਈ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨ ਆਪਣੇ ਵਹੀਕਲਾਂ ਤੇ ਸਵਾਰ ਹੋ ਕੇ ਇਕੱਠੇ ਹੋਏ ਸਨ। ਕਾਪੀਆਂ ਸਾੜਨ ਉਪਰੰਤ ਦਿੱਲੀ ਮੋਰਚੇ ਵੱਲ  ਕੂਚ ਕੀਤਾ, ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਗੁਲਾਮ ਬਣਾਉਣਾ ਚਾਹੁੰਦੇ ਹਨ ਅੰਨਦਾਤੇ ਨੂੰ 6 ਮਹੀਨੇ ਦਿੱਲੀ ਦੇ ਬਾਰਡਰਾਂ ਉੱਤੇ ਹੋ ਗਏ ਹਨ। ਪੰਜ ਸੌ (500)ਦੇ ਕਰੀਬ ਕਿਸਾਨ  ਸ਼ਹੀਦ ਹੋ ਚੁੱਕੇ ਹਨ। ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਉੱਤੇ ਕਾਰਪੋਰੇਟ ਦੇ ਹਿੱਤ ਪਾਲ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਲਗਾਤਾਰ ਪਹੁੰਚ ਰਹੇ ਹਨ ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ।  ਕਿਸਾਨ ਆਗੂਆਂ ਨੇ ਜਿੱਤ ਤੱਕ ਸੰਘਰਸ਼ ਨੂੰ ਲੈ ਕੇ ਜਾਣ ਦਾ ਵਚਨ ਦੁਹਰਾਉਂਦਿਆਂ ਮੰਗ ਕੀਤੀ ਕਿ ਤਿੰਨੇ ਖੇਤੀ ਦੇ ਕਾਲੇ ਕਾਨੂੰਨ ਰੱਦ ਕੀਤੇ ਜਾਵੇ,M.S.P. ਦਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ ਤੇ ਹਵਾ ਪ੍ਰਦੂਸ਼ਣ ਐਕਟ ਰੱਦ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਬਾਠ,ਰਣਬੀਰ ਸਿੰਘ ਠੱਠਾ, ਅਮਨਦੀਪ ਸਿੰਘ ਕੱਚਰਭੰਨ, ਸੁਖਵੰਤ ਸਿੰਘ ਲੋਹੁਕਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ,ਗੁਰਦੇਵ ਸਿੰਘ, ਹਰਬੰਸ ਸਿੰਘ ਮੋਗਾ, ਵਰਿੰਦਰ ਸਿੰਘ ਕੱਸੋਆਣਾ, ਸਾਹਿਬ ਸਿੰਘ ਦੀਨੇਕੇ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਜਗਜੀਤ ਸਿੰਘ ਬੱਬੂ ਆਦਿ ਆਗੂ ਵੀ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵੈਟਰਨਰੀ ਪੌਲੀਕਲੀਨਿਕ ਵਿੱਚ ਲਗਾਏ ਰੁੱਖ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ