Sunday, November 02, 2025

Malwa

ਖੇਤੀ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਸੈਂਕੜੇ ਟਰਾਲੀਆਂ ਦਾ ਜਥਾ ਦਿੱਲੀ ਮੋਰਚੇ ਵੱਲ ਰਵਾਨਾ ਹੋਇਆ

June 05, 2021 05:39 PM
Amjad Hussain Khan

ਮੋਗਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੈਂਕੜੇ  ਕਿਸਾਨਾਂ ਮਜ਼ਦੂਰਾਂ ਨੇ ਬੁੱਘੀਪੁਰਾ ਚੌਕ ਮੋਗਾ ਵਿਖੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਂਸ ਹੋਏ ਨੂੰ ਇਕ ਸਾਲ ਪੂਰੇ ਹੋਣ ਉੱਤੇ ਮੋਦੀ ਸਰਕਾਰ  ਵਿਰੁੱਧ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਇਸ  ‍ਚੌਂਕ ਵਿੱਚ ਦਿਲੀ ਮੋਰਚੇ ਵਿੱਚ ਜਾਣ ਲਈ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨ ਆਪਣੇ ਵਹੀਕਲਾਂ ਤੇ ਸਵਾਰ ਹੋ ਕੇ ਇਕੱਠੇ ਹੋਏ ਸਨ। ਕਾਪੀਆਂ ਸਾੜਨ ਉਪਰੰਤ ਦਿੱਲੀ ਮੋਰਚੇ ਵੱਲ  ਕੂਚ ਕੀਤਾ, ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਗੁਲਾਮ ਬਣਾਉਣਾ ਚਾਹੁੰਦੇ ਹਨ ਅੰਨਦਾਤੇ ਨੂੰ 6 ਮਹੀਨੇ ਦਿੱਲੀ ਦੇ ਬਾਰਡਰਾਂ ਉੱਤੇ ਹੋ ਗਏ ਹਨ। ਪੰਜ ਸੌ (500)ਦੇ ਕਰੀਬ ਕਿਸਾਨ  ਸ਼ਹੀਦ ਹੋ ਚੁੱਕੇ ਹਨ। ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਉੱਤੇ ਕਾਰਪੋਰੇਟ ਦੇ ਹਿੱਤ ਪਾਲ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਲਗਾਤਾਰ ਪਹੁੰਚ ਰਹੇ ਹਨ ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ।  ਕਿਸਾਨ ਆਗੂਆਂ ਨੇ ਜਿੱਤ ਤੱਕ ਸੰਘਰਸ਼ ਨੂੰ ਲੈ ਕੇ ਜਾਣ ਦਾ ਵਚਨ ਦੁਹਰਾਉਂਦਿਆਂ ਮੰਗ ਕੀਤੀ ਕਿ ਤਿੰਨੇ ਖੇਤੀ ਦੇ ਕਾਲੇ ਕਾਨੂੰਨ ਰੱਦ ਕੀਤੇ ਜਾਵੇ,M.S.P. ਦਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ ਤੇ ਹਵਾ ਪ੍ਰਦੂਸ਼ਣ ਐਕਟ ਰੱਦ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਬਾਠ,ਰਣਬੀਰ ਸਿੰਘ ਠੱਠਾ, ਅਮਨਦੀਪ ਸਿੰਘ ਕੱਚਰਭੰਨ, ਸੁਖਵੰਤ ਸਿੰਘ ਲੋਹੁਕਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ,ਗੁਰਦੇਵ ਸਿੰਘ, ਹਰਬੰਸ ਸਿੰਘ ਮੋਗਾ, ਵਰਿੰਦਰ ਸਿੰਘ ਕੱਸੋਆਣਾ, ਸਾਹਿਬ ਸਿੰਘ ਦੀਨੇਕੇ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਜਗਜੀਤ ਸਿੰਘ ਬੱਬੂ ਆਦਿ ਆਗੂ ਵੀ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵੈਟਰਨਰੀ ਪੌਲੀਕਲੀਨਿਕ ਵਿੱਚ ਲਗਾਏ ਰੁੱਖ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ