Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

July 21, 2025 05:36 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨੇ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਪੇਸ਼ ਕੀਤੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਤੋਂ ਪਿਛਲੀ ਮੀਟਿੰਗ ਤੋਂ ਬਾਅਦ ਯੂਨੀਅਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਾਇਜ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।

ਇੰਨ੍ਹਾਂ ਮੀਟਿੰਗਾਂ ਦੌਰਾਨ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਨੁਮਾਇੰਦਗੀ ਰਮੇਸ਼ ਕੁਮਾਰ (ਕਨਵੀਨਰ), ਕੁਲਵੰਤ ਸਿੰਘ ਸੈਣੀ (ਸਰਪ੍ਰਸਤ), ਗੋਪਾਲ ਥਾਪਰ (ਸਹਿ-ਕਨਵੀਨਰ), ਅਤੇ ਅਸ਼ੋਕ ਤਾਰਵਾਨ (ਸਹਿ-ਕਨਵੀਨਰ) ਨੇ ਕੀਤੀ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਨੁਮਾਇੰਦਗੀ ਨਰੇਸ਼ ਕੁਮਾਰ (ਪ੍ਰਧਾਨ), ਜੁਗਿੰਦਰਪਾਲ (ਉਪ ਪ੍ਰਧਾਨ), ਗੋਪਾਲ ਕ੍ਰਿਸ਼ਨ (ਚੇਅਰਮੈਨ), ਰਾਕੇਸ਼ ਅਤੇ ਰਾਜ ਹੰਸ ਨੇ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ