Tuesday, July 22, 2025
BREAKING NEWS
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂ

Chandigarh

ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ :  ਵਿਧਾਇਕ ਕੁਲਵੰਤ ਸਿੰਘ              

July 21, 2025 06:11 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਕੇ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ ਬਕਾਇਦਾ ਸਹੁੰ ਚੁਕਾਈ ਜਾ ਰਹੀ ਹੈ।
ਅੱਜ ਇਸੇ ਲੜੀ ਤਹਿਤ ਅੱਜ ਪਿੰਡ ਮਨੌਲੀ ਅਤੇ ਸੈਣੀ ਮਾਜਰਾ ਉਪਰੰਤ ਪਿੰਡ ਮਟਰਾਂ ਵਿਖੇ ਮਟਰਾਂ ਅਤੇ ਬੜੀ ਪਿੰਡ ਦਾ ਸਮਾਗਮ ਅਤੇ ਇਸ ਤੋਂ ਬਾਅਦ ਪਿੰਡ ਝਿਉੱਰਹੇੜੀ ਵਿਖੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਸਹੁੰ ਚੁਕਾਉਣ ਦੇ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਫੜੋ-ਫੜੀ ਅਗਾਂਹ ਵੀ ਵੱਡੇ ਪੱਧਰ ਤੇ ਜਾਰੀ ਰਹੇਗੀ ਅਤੇ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਨਵੀਂ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੇ ਲਈ ਉਨ੍ਹਾਂ ਦੇ ਮਾਪਿਆਂ ਦੀ ਵੀ ਜਿੰਮੇਵਾਰੀ ਵੱਡੀ ਬਣਦੀ ਹੈ, ਕਿਉਂਕਿ ਕੋਈ ਵੀ ਸਰਕਾਰ ਉਦੋਂ ਤੱਕ ਹੀ ਆਪਣੀਆਂ ਕੋਸ਼ਿਸ਼ਾਂ ਦੇ ਵਿੱਚ ਕਾਮਯਾਬ ਹੋ ਸਕਦੀ ਹੈ, ਜਦੋਂ ਲੋਕਾਂ ਦਾ ਸਹਿਯੋਗ ਉਹਨਾਂ ਨੂੰ ਮਿਲਦਾ ਰਹੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੰਦਰੁਸਤ ਅਤੇ ਨਸ਼ਾ ਮੁਕਤ ਰੰਗਲੇ ਪੰਜਾਬ ਦੇ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ  ਉਪਲਬਧਤਾ ਕਰਵਾਏ ਜਾਣ ਦੇ ਨਾਲ-ਨਾਲ  ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਦੇ ਲਈ ਸਕੀਮਾਂ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਤੇਜ਼ੀ ਆਵੇਗੀ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਸਰਕਾਰ ਦੇ ਵਿਰੁੱਧ ਤੋਹਮਤਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਕਿਉਂਕਿ ਸਰਕਾਰ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰੇ ਕਰ ਦਿੱਤਾ ਗਿਆ ਹੈ।
ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ,ਅਵਤਾਰ ਸਿੰਘ ਮੌਲੀ, ਸਲੋਚਨਾ ਸ਼ਰਮਾ ਪਤਨੀ ਕਰਮਜੀਤ ਕੁਮਾਰ ਬਿੱਟੂ ਸਰਪੰਚ, ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ., ਹਰਸਿਮਰਤ ਸਿੰਘ ਬੱਲ- ਡੀ.ਐਸ.ਪੀ., ਪਿੰਡ ਮਨੌਲੀ ਅਤੇ ਸੈਣੀ ਮਾਜਰਾ ਦੇ ਸਮਾਗਮਾਂ ਵਿੱਚ ਕੁਲਵੀਰ ਸਿੰਘ ਸਰਪੰਚ ਮਨੌਲੀ, ਹਰਜਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਨਰਿੰਦਰ ਸਿੰਘ ਪੰਚ,  ਪਿੰਡ ਬੜੀ-ਮਟਰਾਂ ਵਿਖੇ ਸਪਨਾ ਰਾਣੀ ਪਤਨੀ ਅਵਤਾਰ ਸਿੰਘ ਸਰਪੰਚ ਮਟਰਾਂ, ਪਰਮਿੰਦਰ ਸਿੰਘ ਮੱਟਰਾ, ਬੇਅੰਤ ਸਿੰਘ ਸਰਪੰਚ ਬੜੀ, ਕਰਨੈਲ ਸਿੰਘ ਬੜੀ, ਮੇਜਰ ਸਿੰਘ,  ਹਰਮੇਸ਼ ਸਿੰਘ ਕੁੰਬੜਾ, ਬਾਵਾ ਮੌਲੀ, ਸੰਨੀ ਮੌਲੀ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਅਵਤਾਰ ਖ਼ਾਨ ਮਨੌਲੀ, ਧਰਮਪ੍ਰੀਤ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਤਰਲੋਚਨ ਸਿੰਘ ਮਟੌਰ, ਵਿਕਰਮ ਸਿੰਘ, ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਧਰਮਪ੍ਰੀਤ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਨੌਜਵਾਨ ਮੌਜੂਦ ਰਹੇ।                                        

Have something to say? Post your comment

 

More in Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ੀਰਕਪੁਰ ਦੇ ਬਲਟਾਣਾ ਖੇਤਰ ਤੋਂ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ : ਡਾ. ਬਲਜੀਤ ਕੌਰ

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ