Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ : ਡਾ. ਬਲਜੀਤ ਕੌਰ

July 21, 2025 07:36 PM
SehajTimes

ਪ੍ਰਾਜੈਕਟ ਜੀਵਨਜੋਤ 2.0 ਬਣੇਗਾ "ਰੰਗਲਾ ਪੰਜਾਬ" ਦੀ ਨੀਵ: ਕੈਬਨਿਟ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ ਲਈ ਮਜ਼ਬੂਰ ਕੀਤੇ ਗਏ ਬੱਚਿਆਂ ਨੂੰ ਰੈਸਕਿਉ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਮੁਹਿੰਮ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ 31 ਛਾਪੇ ਮਾਰੇ ਗਏ। ਇਹਨਾਂ ਛਾਪਿਆਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1, ਬਰਨਾਲਾ 2, ਬਠਿੰਡਾ 4, ਫਿਰੋਜ਼ਪੁਰ 3, ਫਤਹਿਗੜ੍ਹ ਸਾਹਿਬ 2, ਗੁਰਦਾਸਪੁਰ 9, ਫਾਜ਼ਿਲਕਾ 1, ਹੁਸ਼ਿਆਰਪੁਰ 5, ਮਲੇਰਕੋਟਲਾ 2, ਪਟਿਆਲਾ 9, ਰੂਪਨਗਰ 2 ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ 7 ਮਜਬੂਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਰੈਸਕਿਉ ਕੀਤੇ 30 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਉਪਰੰਤ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕੀਤਾ ਗਿਆ, ਜਦਕਿ 17 ਬੱਚੇ, ਜਿਨ੍ਹਾਂ ਦੇ ਮਾਪਿਆਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਚਾਈਲਡ ਕੇਅਰ ਇੰਸਟੀਟਿਊਸ਼ਨਾਂ ਵਿੱਚ ਭੇਜਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਰੈਸਕਿਉ ਕੀਤੇ ਗਏ ਬੱਚੇ ਦੇ ਮਾਮਲੇ ਵਿੱਚ ਸੰਦਰਭਿਤ ਬਾਲ ਭਲਾਈ ਕਮੇਟੀ ਨੂੰ ਇਹ ਸ਼ੱਕ ਜਾਂ ਸੰਭਾਵਨਾ ਹੋਵੇ ਕਿ ਮਾਮਲਾ ਗੰਭੀਰ ਹੈ ਅਤੇ ਇਸ ਵਿੱਚ ਕਾਨੂੰਨੀ ਜਾਂਚ ਜ਼ਰੂਰੀ ਹੈ, ਤਾਂ ਐਫ.ਆਈ.ਆਰ. ਦਰਜ ਕਰਨ ਜਾਂ ਡੀ.ਐਨ.ਏ. ਟੈਸਟ ਕਰਵਾਉਣ ਵਰਗੀਆਂ ਕਾਰਵਾਈਆਂ ਵੀ ਸਬੰਧਤ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਹੇਠ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੜਾਅ ਇਸ ਗੱਲ ਨੂੰ ਯਕੀਨੀ ਬਣਾਉਂਦਾ ਹੈ ਕਿ ਕਿਸੇ ਵੀ ਬੱਚੇ ਨਾਲ ਹੋ ਰਹੀ ਉਲੰਘਣਾ ਜਾਂ ਸ਼ੱਕ ਦੇ ਅਧੀਨ ਹਾਲਾਤ ਨੂੰ ਗੰਭੀਰਤਾ ਨਾਲ ਲੈ ਕੇ ਕਾਨੂੰਨੀ ਅਤੇ ਵਿਗਿਆਨਕ ਪੱਧਰ 'ਤੇ ਨਿਪਟਿਆ ਜਾਵੇ।
ਉਨ੍ਹਾਂ ਸਖ਼ਤ ਸਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਵਾਰ ਵਾਰ ਸਮਝਾਉਣ ਦੇ ਬਾਵਜੂਦ ਵੀ ਜੇਕਰ ਮਾਪੇ ਆਪਣੇ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਦੇ ਹਨ, ਤਾਂ ਉਨ੍ਹਾਂ ਨੂੰ ਅਣਫਿਟ ਗਾਰਡੀਅਨ ਘੋਸ਼ਿਤ ਕਰਕੇ ਕਾਨੂੰਨੀ ਤੌਰ 'ਤੇ ਸਖ਼ਤ ਸਜ਼ਾਵਾਂ ਦੇਣ ਲਈ ਕਾਰਵਾਈ ਉਲੀਕੀ ਜਾਵੇਗੀ । ਜੇਕਰ ਇਹ ਸਾਬਤ ਹੁੰਦਾ ਹੈ ਕਿ ਕਿਸੇ ਤਸਕਰੀ ਜਾਂ ਅਪਰਾਧਿਕ ਗਤਿਵਿਧੀ ਨਾਲ ਇਹ ਭਿੱਖ ਮੰਗਵਾਈ ਜਾ ਰਹੀ ਸੀ ਤਾਂ ਐਸੀਆਂ ਸਰਗਰਮੀਆਂ ਵਿੱਚ ਲੱਗੇ ਤੱਤਾਂ ਖਿਲਾਫ਼ ਕਠੋਰ ਕਾਰਵਾਈ ਕੀਤੀ ਜਾਵੇਗੀ। 
ਕੈਬਨਿਟ ਮੰਤਰੀ ਨੇ ਕਿਹਾ ਕਿ ਜੀਵਨਜੋਤ ਪ੍ਰਾਜੈਕਟ 2.0 ਸਿਰਫ਼ ਰੈਸਕਿਉ ਕਾਰਵਾਈ ਹੀ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ, ਪੁਨਰਵਾਸ ਅਤੇ ਸਰਬਪੱਖੀ ਵਿਕਾਸ ਵੱਲ ਇਕ ਪੂਰਾ ਮਾਡਲ ਹੈ। ਇਹ ਮੁਹਿੰਮ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗੀ। 
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗਦੇ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਜੇਕਰ ਅਜਿਹਾ ਕੋਈ ਮਾਮਲਾ ਵੇਖਣ ਨੂੰ ਮਿਲੇ ਤਾਂ ਚਾਈਲਡ ਹੈਲਪ ਲਾਈਨ ਨੰਬਰ 1098 'ਤੇ ਤੁਰੰਤ ਜਾਣਕਾਰੀ ਦਿੱਤੀ ਜਾਵੇ।

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ