Tuesday, July 22, 2025
BREAKING NEWS
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂ

Chandigarh

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

July 21, 2025 07:43 PM
SehajTimes

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ

21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ

ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਪਿੰਡ ਵਾਸੀ ਸੁਚੇਤ ਰਹਿਣ: ਮੁੰਡੀਆ

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ।

ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ ਉੱਪਰ ਖੇਤੀ ਵੀ ਕਰਦਾ ਰਹੇਗਾ। ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਨਗਦ ਮਿਲੇਗਾ। ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ, ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਦੋ ਜਾਂ ਤਿੰਨ ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ਵਿੱਚ 10 ਫੀਸਦੀ ਵਾਧਾ ਕੀਤਾ ਜਾਵੇਗਾ। ਸ. ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਹੱਲ ਹੋਇਆ ਅਤੇ ਲੋਕਾਂ ਵੱਲੋਂ ਇਸ ਸਕੀਮ ਦੀ ਹਮਾਇਤ ਕੀਤੀ ਗਈ। ਉਨ੍ਹਾਂ ਹੋਰਨਾਂ ਪਿੰਡਾਂ ਦੇ ਵਸਨੀਕਾਂ ਨੂੰ ਵੀ ਵਿਰੋਧੀ ਧਿਰ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਚੁਣੀਂਦਾ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਗੈਰ ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਤ ਕੀਤਾ ਗਿਆ ਜਿਸ ਨਾਲ ਸ਼ਹਿਰਾਂ ਦਾ ਗੈਰ ਯੋਜਨਾਬੱਧ ਵਿਕਾਸ ਹੋਇਆ ਉੱਥੇ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਨਵੀਂ ਸਕੀਮ ਨਾਲ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਸ. ਮੁੰਡੀਆ ਨੇ ਕਿਹਾ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਲੋਕ ਪੱਕੀ ਵੀ ਹੈ ਜਿਸ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ ਲਈ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਕੀਤੀ ਜਾਵੇਗੀ ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਜਾਵੇਗਾ ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ

Have something to say? Post your comment

 

More in Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ੀਰਕਪੁਰ ਦੇ ਬਲਟਾਣਾ ਖੇਤਰ ਤੋਂ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ : ਡਾ. ਬਲਜੀਤ ਕੌਰ

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ