Tuesday, June 17, 2025

Malwa

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

March 03, 2021 05:57 PM
Surjeet Singh Talwandi
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਅਤੇ ਯੂ.ਜੀ.ਸੀ. ਦੇ ਹੁਕਮਾਂ ਅਨੁਸਾਰ ਰਿਜ਼ਰਵੇਸ਼ਨ/ਰੋਸਟਰ ਨੀਤੀ ਲਾਗੂ ਕਰਨ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਐਸ.ਸੀ.ਬੀ.ਸੀ. ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ, ਪੀ.ਏ.ਯੂ. ਕੈਂਪਸ ਅਤੇ ਦਲਬੀਰ ਕੁਮਾਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਟੀਚਿੰਗ ਅਸਾਮੀਆਂ ਲਈ ਰਿਜ਼ਰਵੇਸ਼ਨ ਸਬੰਧੀ ਨੀਤੀ ਲਾਗੂ ਨਹੀਂ ਕੀਤੀ ਗਈ ਜਿਸ ਕਾਰਨ ਰਾਖਵਾਂ ਵਰਗ ਨਾਲ ਸਬੰਧਤ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। 
 
ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਸ਼ਿਕਾਇਤ ਨੂੰ ਦਰੁਸਤ ਪਾਇਆ ਗਿਆ।
ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ‘ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ (ਸੇਵਾਵਾਂ ਵਿੱਚ ਰਾਖਵਾਂਕਰਨ) ਐਕਟ 2006 ਅਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ 2014 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਵਿੱਚ ਰਾਖਵਾਂਕਰਨ/ਰੋਸ਼ਟਰ ਨੀਤੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਮਿਸ਼ਨ ਦੇ ਹੁਕਮਾਂ ਸਬੰਧੀ ਕਾਰਵਾਈ ਰਿਪੋਰਟ ਸਮਰਥ ਅਧਿਕਾਰੀ ਰਾਹੀਂ 2 ਅਪ੍ਰੈਲ,2021 ਨੂੰ ਕਮਿਸ਼ਨ ਸਨਮੁੱਖ ਪੇਸ਼ ਕਰਨ।   

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ