Tuesday, September 16, 2025

Chandigarh

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

July 21, 2025 07:46 PM
SehajTimes

ਸੈਲਫ਼-ਸਰਵਿਸ ਕਿਓਸਕ ਐਂਡਰਾਇਡ ਅਤੇ ਆਈਓਐਸ ਡਿਵਾਈਸਾਂ, ਯੂਐਸਬੀ ਡਰਾਈਵਾਂ ਨੂੰ ਸਕੈਨ ਅਤੇ ਸੈਨੀਟਾਈਜ਼ ਦੀਆਂ 24 ਘੰਟੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ

ਮੋਹਾਲੀ : ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਤਕਨੀਕੀ ਤਰੱਕੀ ਹੈ। ਸੈਲਫ-ਸਰਵਿਸ ਕਿਓਸਕ ਨੁਕਸਾਨਦੇਹ, ਪਾਬੰਦੀਸ਼ੁਦਾ ਜਾਂ ਅਸੁਰੱਖਿਅਤ ਐਪਲੀਕੇਸ਼ਨਾਂ ਅਤੇ ਫਾਈਲਾਂ ਤੋਂ ਐਂਡਰਾਇਡ ਅਤੇ ਆਈਓਐਸ ਮੋਬਾਈਲ ਡਿਵਾਈਸਾਂ ਦੇ ਨਾਲ-ਨਾਲ ਯੂਐਸਬੀ ਡਰਾਈਵਾਂ ਅਤੇ ਬਾਹਰੀ ਸਟੋਰੇਜ ਨੂੰ ਸਕੈਨ ਅਤੇ ਸੈਨੀਟਾਈਜ਼ ਕਰਨ ਲਈ ਤਿਆਰ ਕੀਤਾ ਗਿਆ ਹੈ।

ਮੋਹਾਲੀ ਦੇ ਫੇਜ਼ 4 ਵਿਖੇ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਕਿਓਸਕ ਨਾਗਰਿਕਾਂ ਲਈ ਇੱਕ ਜਨਤਕ ਪਹਿਲ ਹੈ ਅਤੇ ਇਸਨੂੰ ਸ਼ੁਰੂ ਵਿੱਚ ਚਾਰ ਥਾਵਾਂ- ਮੋਹਾਲੀ, ਸੀਪੀ ਦਫ਼ਤਰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਗਿਆ ਹੈ,ਜਿਸ ਉਪਰੰਤ ਇਸਨੂੰ ਹੋਰ ਜ਼ਿਲ੍ਹਿਆਂ ਵਿੱਚ ਵੀ ਸਥਾਪਤ ਕੀਤਾ ਜਾਵੇਗਾ। ਲੋਕ ਭਲਾਈ ਅਤੇ ਉਦਯੋਗ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਿਓਸਕ 24 ਘੰਟੇ ਤੇਜ਼, ਸੁਰੱਖਿਅਤ ਅਤੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਹਰੇਕ ਸਕੈਨ ਵਿੱਚ ਸਿਰਫ਼ 2-5 ਮਿੰਟ ਲੱਗਦੇ ਹਨ। ਉਹਨਾਂ ਭਰੋਸਾ ਦਿੱਤਾ ਕਿ ਡੇਟਾ ਲੀਕ ਹੋਣ ਦਾ ਕੋਈ ਖ਼ਤਰਾ ਨਹੀਂ ਹੈ—ਨਾਗਰਿਕ ਮਾਲਵੇਅਰ ਲਈ ਆਪਣੇ ਡਿਵਾਈਸਾਂ ਦੀ ਸੁਰੱਖਿਅਤ ਢੰਗ ਨਾਲ ਜਾਂਚ ਕਰ ਸਕਦੇ ਹਨ ਅਤੇ ਸੰਭਾਵੀ ਜੋਖਮਾਂ ਨੂੰ ਤੁਰੰਤ ਹਟਾ ਸਕਦੇ ਹਨ।

ਉਹਨਾਂ ਨੇ ਜਨਤਾ ਨੂੰ ਸਾਈਬਰ ਅਪਰਾਧਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਸਾਈਬਰ ਅਪਰਾਧ ਹੈਲਪਲਾਈਨ - 1930 ਜਾਂ cybercrime.punjabpolice.gov.in 'ਤੇ 'ਸਾਈਬਰ-ਮਿੱਤਰ' ਚੈਟਬੋਟ ਰਾਹੀਂ ਤੁਰੰਤ ਰਿਪੋਰਟ ਕਰਨ ਲਈ ਕਿਹਾ। ਲੋਕ ਨੁਮਾਇੰਦਿਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਾਈਬਰ ਅਪਰਾਧ ਦੇ ਐਸਪੀ, ਜਸ਼ਨਦੀਪ ਸਿੰਘ ਗਿੱਲ ਨੇ ਕਿਹਾ ਕਿ ਕਿਓਸਕ ਆਈਐਮਈਆਈ ਵੇਰਵਿਆਂ ਤੇ ਸਿਮ ਸਬੰਧੀ ਜਾਣਕਾਰੀ ਦੀ ਪਛਾਣ ਕਰਦਾ ਹੈ ਅਤੇ ਐਪਲੀਕੇਸ਼ਨਾਂ ਤੇ ਅੰਦਰੂਨੀ ਸਟੋਰੇਜ ਦਾ ਤੇਜ਼ੀ ਅਤੇ ਡੂੰਘਾਈ ਨਾਲ ਸਕੈਨ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਉਪਭੋਗਤਾ ਸੰਕਰਮਿਤ ਐਪਸ ਨੂੰ ਅਣਇੰਸਟਾਲ ਕਰ ਸਕਦੇ ਹਨ, ਨੁਕਸਾਨਦੇਹ ਫਾਈਲਾਂ ਨੂੰ ਹਟਾ ਸਕਦੇ ਹਨ ਅਤੇ ਸਕੈਨ ਰਿਪੋਰਟਾਂ ਤੁਰੰਤ ਤਿਆਰ ਕਰ ਸਕਦੇ ਹਨ। ਰਿਪੋਰਟ ਉਪਭੋਗਤਾ ਦੇ ਈਮੇਲ 'ਤੇ ਭੇਜੀ ਜਾ ਸਕਦੀ ਹੈ ਜਾਂ ਯੂਐਸਬੀ ਡਿਵਾਈਸ 'ਤੇ ਸਟੋਰ ਕੀਤੀ ਜਾ ਸਕਦੀ ਹੈ। ਸਿਸਟਮ ਉਪਭੋਗਤਾ-ਅਨੁਕੂਲ ਤੇ ਸੁਰੱਖਿਅਤ ਹੋਣ ਦੇ ਨਾਲ-ਨਾਲ ਵਨ ਟੱਚ ਸਕ੍ਰੀਨ ਇੰਟਰਫੇਸ ਜ਼ਰੀਏ ਕੰਮ ਕਰਦਾ ਹੈ।

ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (ਐਨਐਫਐਸਯੂ) ਦੁਆਰਾ ਅਰਿਸ਼ਟੀ ਇਨਫੋ ਲੈਬਜ਼ ਦੇ ਸਹਿਯੋਗ ਨਾਲ ਵਿਕਸਤ ਕੀਤਾ ਗਿਆ ਇਹ ਕਿਓਸਕ ਮਾਲਵੇਅਰ ਵਿਸ਼ਲੇਸ਼ਣ ਆਧੁਨਿਕ ਤਕਨੀਕੀ ਹੁਨਰਾਂ ਦੀ ਲੋੜ ਦੇ ਬਿਨਾਂ ਸਿੱਧੇ ਜਨਤਕ ਖੇਤਰ ਵਿੱਚ ਲਿਆਂਦਾ ਗਿਆ ਹੈ। ਮੋਹਾਲੀ ਸਾਈਬਰ ਕਿਓਸਕ ਨੂੰ ਉਨ੍ਹਾਂ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਹੂਲਤ ਦੇ ਹਿੱਸੇ ਵਜੋਂ ਓਮੈਕਸ ਦੇ ਸਹਿਯੋਗ ਨਾਲ ਸਥਾਪਤ ਕੀਤਾ ਗਿਆ ਹੈ। ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਮੋਹਾਲੀ, ਲਾਇਨਜ਼ ਕਲੱਬ ਮੋਹਾਲੀ, ਰੈੱਡ ਕਰਾਸ ਮੋਹਾਲੀ, ਰੋਟਰੀ ਕਲੱਬ ਮੋਹਾਲੀ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ