Tuesday, September 16, 2025

Haryana

ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ

July 22, 2025 03:09 PM
SehajTimes

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਮਾਣਯੋਗ ਰਹੇ ਮੌਜੂਦ

ਚੰਡੀਗੜ੍ਹ : ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਸੋਮਵਾਰ ਨੂੰ ਸੂਬੇ ਦੇ 19ਵੇਂ ਰਾਜਪਾਲ ਵਜੋ ਸੁੰਹ ਚੁੱਕੀ। ਹਰਿਆਣਾ ਰਾਜਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਅਹੁਦਾ ਅਤੇ ਵਫ਼ਾਦਾਰੀ ਦੀ ਸੁੰਹ ਚੁਕਾਈ।

ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਇੱਕ ਪ੍ਰਸਿੱਧ ਸਿਖਿਆ ਸ਼ਾਸਤਰੀ ਅਤੇ ਤਜ਼ਰਬੇਕਾਰ ਸਿਆਸਤਦਾਨ ਹਨ, ਜੋ ਲਗਭਗ ਚਾਰ ਦਿਹਾਕਿਆਂ ਤੱਕ ਕੋਲਕਾਤਾ ਦੇ ਇੱਕ ਮੰਨੇ-ਪ੍ਰਮੰਨੇ ਕਾਲਜ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਚੇਅਰਮੈਨ ਰਹੇ। ਉਨ੍ਹਾਂ ਨੇ ਅਕਾਦਮਿਕ ਖੋਜ ਅਤੇ ਰਾਜਨੀਤਿਕ ਵਿਚਾਰ-ਵਟਾਂਦਰਾਂ ਵਿੱਚ ਸਰਗਰਮ ਯੋਗਦਾਨ ਸਮੇਤ ਯੂ.ਜੀ.ਸੀ. ਅਤੇ ਆਈ.ਸੀ.ਐਸ.ਐਸ.ਆਰ. ਪਰਿਯੋਜਨਾਵਾਂ 'ਤੇ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਕਈ ਲੇਖ ਪ੍ਰਮੁੱਖ ਪ੍ਰਕਾਸ਼ਨਾਂ ਵਿੱਚ ਪ੍ਰਕਾਸ਼ਿਤ ਹੋਏ ਹਨ।

ਸੁੰਹ ਚੁੱਕ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰਿਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੌਜੂਦ ਰਹੇ। ਇੰਨ੍ਹਾਂ ਤੋਂ ਇਲਾਵਾ, ਰਾਜਪਾਲ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼, ਮੁੱਖ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਰਾਜਪਾਲ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।

ਸਮਾਰੋਹ ਵਿੱਚ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਕੈਬੀਨੇਟੇ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸ੍ਰੀ ਮਹੀਪਾਲ ਢਾਂਡਾ, ਡਾ. ਅਰਵਿੰਦ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸ੍ਰੀਮਤੀ ਸ਼ਰੂਤੀ ਚੌਧਰੀ, ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਸ੍ਰੀ ਗੌਰਵ ਗੌਤਮ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਰਾਜਪਾਲ ਦੇ ਸਕੱਤਰ ਸ੍ਰੀ ਅਤੁਲ ਦਿਵੇਦੀ, ਵਿਧਾਇਕ ਅਤੇ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰ ਅਤੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਸੁੰਹ ਚੁੱਕ ਸਮਾਰੋਹ ਵਿੱਚ ਆਏ ਮਾਣਯੋਗ ਲੋਕਾਂ ਨਾਲ ਨਿਜੀ ਰੂਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਇਸ ਦੌਰਾਨ ਹਰਿਆਣਾ ਆਰਮਡ ਪੁਲਿਸ ਦੀ ਸਪੈਸ਼ਲ ਟੁੱਕੜੀ ਨੇ ਰਾਜਪਾਲ ਨੂੰ ਗਾਰਡ ਆਫ ਆਨਰ ਦਿੱਤਾ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ