ਸੜਕਾਂ ਦੇ ਨਵੀਨੀਕਰਣ ਤੇ ਮੁਰੰਮਤ ਕੰਮਾਂ ਨੂੰ ਸਮੇਂਸਿਰ ਤੇ ਗੁਣਵੱਤਾ ਨਾਲ ਕੀਤਾ ਜਾਵੇ ਪੂਰਾ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਸੜਕ ਪ੍ਰਣਾਲੀ ਨੂੰ ਹੋਰ ਵੱਧ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਚੁੱਕਦੇ ਹੋਏ ਅੰਤਰ-ਰਾਜੀ ਸੜਕਾਂ ਨੂੰ ਪ੍ਰਾਥਮਿਕਤਾ ਆਧਾਰ 'ਤੇ ਮਜਬੂਤ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਹਰਿਆਣਾ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ਦਰੁਸਤ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ।
ਮੁੱਖ ਮੰਤਰੀ ਅੱਜ ਇੱਥੇ ਸੂਬੇ ਵਿੱਚ ਸੜਕਾਂ ਦੇ ਨਵੀਨੀਕਰਣ ਤੇ ਮੁਰੰਮਤ ਨਾਲ ਸਬੰਧਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੀ ਮੁਰੰਮਤ ਅਤੇ ਵਿਕਾਸ ਕੰਮਾਂ ਨੂੰ ਸਮੇਂਸਿਰ ਢੰਗ ਨਾਲ ਪੂਰਾ ਕੀਤਾ ਜਾਵੇ ਅਤੇ ਗੁਣਵੱਤਾ ਦੇ ਪ੍ਰਤੀ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀ ਸੜਕਾਂ ਨੁੰ ਟੋਏ-ਮੁਕਤ ਬਨਾਉਣ ਦੇ ਉਦੇਸ਼ ਨਾਲ ਵਿਕਸਿਤ ਕੀਤੀ ਜਾ ਰਹੀ ਮੋਬਾਇਲ ਐਪ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਰ ਵਿਭਾਗ ਆਪਣੀ ਸਾਰੀ ਸੜਕਾਂ ਨੂੰ ਸੌ-ਫੀਸਦੀ ਚੋਣ ਕਰ ਜਲਦੀ ਤੋਂ ਜਲਦੀ ਐਪ 'ਤੇ ਅੱਪਲੋਡ ਕਰਨਾ ਯਕੀਨੀ ਕਰਨ।
ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਮੋਬਾਇਲ ਐਪ ਸਰਲ ਹੋਣੀ ਚਾਹੀਦੀ ਹੈ ਤਾਂ ਜੋ ਆਮ ਜਨਤਾ ਉਸ ਦਾ ਅਸਾਨੀ ਨਾਲ ਵਰਤੋ ਕਰ ਸਕਣ। ਇਸ ਐਪਲੀਕੇਸ਼ਨ ਵਿੱਚ ਆਮ ਜਨਤਾ ਸੂਬੇ ਵਿੱਚ ਖਰਾਬ ਹੋਈਆਂ ਸੜਕਾਂ ਜਾਂ ਸੜਕਾਂ ਵਿੱਚ ਟੋਇਆਂ ਦੀ ਸ਼ਿਕਾਇਤ ਦਰਜ ਕਰ ਸਕਣਗੇ, ਇਸ ਨਾਲ ਤੁਰੰਤ ਨਿਪਟਾਰਾ ਯਕੀਨੀ ਕਰਦੇ ਹੋਏ ਸੜਕਾਂ ਦਾ ਸੁਧਾਰ ਕੀਤਾ ਜਾਵੇਗਾ।
ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਯੱਸ਼ ਗਰਗ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੁਜਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।