Tuesday, September 16, 2025

Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖਲੇ ਦੀ ਮਿਤੀ ਵਧਾ ਕੇ 01 ਅਗਸਤ ਕਰਨ ਦਾ ਐਲਾਨ

July 22, 2025 04:10 PM
SehajTimes

8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵੀ ਵਾਧਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖਲੇ ਦੀ ਮਿਤੀ ਵਿੱਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 01 ਅਗਸਤ 2025 ਆਖਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ ਅਤੇ ਵਾਧੇ ਦੀਆਂ ਮਿਤੀਆਂ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ।
  ਨਵੇਂ ਸ਼ਡਿਊਲ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿੱਚ ਵੀ ਵਾਧਾ ਕਰਦੇ ਹੋਏ 28 ਜੁਲਾਈ 2025 ਤੋਂ 06 ਅਗਸਤ  2025 ਬਿਨ੍ਹਾਂ ਲੇਟ ਫੀਸ ਵਾਧਾ ਕੀਤਾ ਗਿਆ ਹੈ। ਇਸ ਉਪਰੰਤ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ 07 ਅਗਸਤ 2025 ਤੋਂ 09 ਸਤੰਬਰ 2025 ਤੱਕ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸ਼ਡਿਊਲ ਅਤੇ ਹਦਾਇਤਾਂ ਸਕੂਲਾਂ ਦੀ ਲਾਗ-ਇੰਨ ਆਈ.ਡੀ. ਅਤੇ ਬੋਰਡ ਦੀ ਵੈਬ-ਸਾਈਟ ਤੇ ਵੀ ਉਪਲੱਬਧ ਹਨ।
   ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸ਼ਡਿਊਲ ਜਾਰੀ ਕਰਦੇ ਹੋਏ ਦੱਸਿਆ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਣੀ) ਅਨੁਸਾਰ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਮੁਕੰਮਲ ਕਰਵਾਉਣ ਲਈ ਤਰਜੀਹ ਦੇਣ ਲਈ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕੋਈ ਵੀ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਭਿਆਨ ਚਲਇਆ ਗਿਆ ਅਤੇ ਸਕੂਲਾਂ ਦਾ ਸ਼੍ਰੇਣੀਕਰਨ ਕਰਦੇ ਹੋਏ ਸਿੱਖਿਆ ਸੂਧਾਰਾਂ ਲਈ ਵਿਸ਼ੇਸ਼ ਸਕੂਲ (School of Eminence, Schools of Brilliance and Schools of Happiness)  ਸ਼ੁਰੂ ਕੀਤੇ ਗਏ ਹਨ।  
  ਉਨ੍ਹਾਂ ਕਿਹਾ ਕਿ ਨਿਰਧਾਰਿਤ ਸ਼ਡਿਊਲ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ਵਿੱਚ ਵਾਧਾ ਨਹੀ ਕੀਤਾ ਜਾਵੇਗਾ। ਜੇਕਰ ਕੋਈ ਵੀ ਵਿਦਿਆਰਥੀ ਕਿਸੇ ਕਾਰਨ ਰਜਿਸਟ੍ਰੇਸ਼ਨ ਤੋਂ ਵਾਂਝਾ ਰਹਿ ਜਾਂਦਾ ਹੈ ਜਾਂ ਫਾਈਨਲ ਸਬਮਿਟ ਕਰਨ ਤੋਂ ਰਹਿ ਜਾਂਦਾ ਹੈ ਤਾਂ ਉਸਦੀ ਨਿਰੋਲ ਜਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੀ ਹੋਵੇਗੀ। ਅਜਿਹੇ ਵਿਦਿਆਰਥੀਆਂ ਦੀ ਨਿਰਧਾਰਿਤ ਸਡਿਊਲ ਤੋਂ ਬਾਅਦ ਆਨ-ਲਾਈਨ ਐਂਟਰੀ/ਰਜਿਸਟ੍ਰੇਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀ ਦਿੱਤਾ ਜਾਵੇਗਾ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ