Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਮੋਹਾਲੀ ; ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ

July 22, 2025 05:44 PM
SehajTimes

ਮੋਹਾਲੀ : ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਇਸ ਸਾਲ ਮਾਰਚ ਮਹੀਨੇ ਤੋਂ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਸਿਹਤ ਵਿਭਾਗ ਦੀਆਂ ਕੁਲ 37 ਟੀਮਾਂ ਦੁਆਰਾ ਕੰਟੇਨਰ ਜਾਂਚ, ਸਰਵੇ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ੋਰੑ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਮਾਰਚ ਮਹੀਨੇ ਤੋਂ ਹੁਣ ਤਕ ਜ਼ਿਲ੍ਹੇ ਦੇ 1,88,171 ਘਰਾਂ ਵਿਚ ਸਰਵੇ ਕੀਤਾ ਜਾ ਚੁਕਾ ਹੈ ਅਤੇ 2387 ਘਰਾਂ ਵਿਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 363 ਚਾਲਾਨ ਕੀਤੇ ਗਏ ਹਨ। ਇਸ ਦੌਰਾਨ 5,83,236 ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ ਅਤੇ 2862 ਕੰਟੇਨਰਾਂ ਵਿਚ ਲਾਰਵਾ ਮਿਲਿਆ। ਉਨ੍ਹਾਂ ਦਸਿਆ ਕਿ ਪਹਿਲੀ ਵਾਰ ਲਾਰਵਾ ਮਿਲਣ ’ਤੇ ਸਖ਼ਤ ਚੇਤਾਵਨੀ ਦਿਤੀ ਜਾਂਦੀ ਹੈ ਅਤੇ ਜੇ ਦੂਜੀ ਵਾਰ ਲਾਰਵਾ ਮਿਲੇ ਤਾਂ ਚਾਲਾਨ ਕਟਿਆ ਜਾਂਦਾ ਹੈ। ਸਿਹਤ ਟੀਮਾਂ ਵਲੋਂ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਾਲ 2024 ਵਾਲੇ ਉਚ—ਜੋਖਮ ਖੇਤਰਾਂ ਵਿਚ ਵੀ ਵਿਸ਼ੇ਼ਸ ਸਰਵੇ ਕੀਤਾ ਜਾ ਰਿਹਾ ਹੈ। ਡਾ. ਸੰਗੀਤਾ ਜੈਨ ਨੇ ਦਸਿਆ ਆਸ਼ਾ ਵਰਕਰਾਂ, ਸਿਹਤ ਵਰਕਰਾਂ, ਬਰੀਡਰ ਚੈਕਰਾਂ ਦੀਆਂ ਟੀਮਾਂ ਘਰਾਂ ਵਿਚ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਟੈਂਕੀਆਂ, ਬਕਸਿਆਂ ਅਤੇ ਹੋਰ ਸਮਾਨ ਜਿਥੇ ਪਾਣੀ ਇਕੱਠਾ ਹੋ ਸਕਦਾ ਹੈ, ਦੀ ਜਾਂਚ ਕਰ ਰਹੀਆਂ ਹਨ।    

ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇੑਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ। 

              ਡੇਂਗੂ ਬੁਖ਼ਾਰ ਦੇ ਲੱਛਣ
  
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇੇ, ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।
ਫ਼ੋਟੋ : ਵੱਖ-ਵੱਖ ਥਾਈਂ ਜਾਂਚ ਕਰਦੀਆਂ ਹੋਈਆਂ ਟੀਮਾਂ ਅਤੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ।। 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ