Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

July 22, 2025 06:44 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਗਬਾਨੀ ਅਫਸਰਾਂ ਦੀ ਭਰਤੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਕੇਂਦ੍ਰਿਤ ਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਕਿਸਾਨ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ