ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪਸ਼ੂਪਾਲਣ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਪ੍ਰਾਥਮਿਕਤਾ ਆਧਾਰ 'ਤੇ ਪੂਰਾ ਕਰਨ ਲਈ ਕਦਮ ਚੁੱਕਣ।
ਸ੍ਰੀ ਰਾਣਾ ਅੱਜ ਚੰਡੀਗੜ੍ਹ ਵਿੱਚ ਪਸ਼ੂਪਾਲਣ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਉਨ੍ਹਾਂ ਨੇ ਅਧਿਕਾਰੀਆਂ ਤੋਂ ਛੋਟੇ ਪਸ਼ੂਪਾਲਕਾਂ ਨੂੰ ਇੱਕ ਲੱਖ ਰੁਪਏ ਤੱਕ ਵਿਆਜਮੁਕਤ ਕਰਜਾ ਦੇਣ ਅਤੇ ਪਸ਼ੂਆਂ ਦੀ ਨਸਲਾਂ ਵਿੱਚ ਸੁਧਾਰ ਕਰਨ ਲਈ ਚੁੱਕੇ ਗਏ ਕਦਮਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਹੀਵਾਲ ਗਾਂ ਅਤੇ ਮੁਰਰਾਹ ਨਸਲ ਦੀ ਮੱਝ ਨੂੰ ਵੱਧ ਤੋਂ ਵੱਧ ਪ੍ਰੋਤਸਾਹਨ ਦਿੱਤਾ ਜਾਵੇ ਤਾਂ ਜੋ ਦੁੱਧ ਉਤਪਾਦਨ ਵਿੱਚ ਰਾਜ ਮੋਹਰੀ ਲਾਇਨ ਵਿੱਚ ਖੜਾ ਰਹੇ। ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸੂਬੇ ਵਿੱਚ ਪਸ਼ੂ ਦਾ ਬੀਮਾ ਕਰਨ ਬਾਰੇ ਸਮੀਖਿਆ ਕੀਤੀ ਅਤੇ ਆਮ ਵਰਗ ਅਤੇ ਅਨੁਸੂਚਿਤ ਜਾਤੀ ਦੀ ਪਸ਼ੂਪਾਲਕਾਂ ਦੇ ਪਸ਼ੂਆਂ ਦਾ ਬੀਮਾ ਕਰਨ ਲਈ ਯੋਜਨਾ ਨੂੰ ਸੋਧ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਬੇਸਹਾਰਾ ਪਸ਼ੂਆਂ ਲਈ ਗਾਂ ਅਭਿਆਰਣ ਬਨਾਉਣ ਦੀ ਦਿਸ਼ਾ ਵਿੱਚ ਜਲਦੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਸ਼ੂਆਂ ਦੀ ਟੈਗਿੰਗ ਕਰਨ ਅਤੇ ਸ਼ੈਡ ਬਨਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਵਿਧਾਨਸਭਾ ਖੇਤਰਾਂ ਵਿੱਚ ਪਸ਼ੂਆਂ ਲਈ ਮੋਬਾਇਲ ਐਂਬੂਲੈਂਸ ਚਲਾਉਣ ਦੇ ਨਿਰਦੇਸ਼ ਦਿੱਤੇ, ਜਿਸ 'ਤੇ ਅਧਿਕਾਰੀਆਂ ਨੈ ਜਾਣਕਾਰੀ ਦਿੱਤੀ ਕਿ ਮੌਜੂਦਾ ਵਿੱਚ 70 ਐਂਬੂਲੈਂਸ ਚੱਲ ਰਹੀਆਂ ਹਨ ਬਾਕ ਐੈਂਬੂਲੈਂਸ ਖਰੀਦਣ ਦੀ ਪ੍ਰਕ੍ਰਿਆ ਜਾਰੀ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਉਨ੍ਹਾਂ ਕੰਮਾਂ ਦੀ ਵੀ ਸਮੀਖਿਆ ਕੀਤੀ ਜੋ ਸੰਕਲਪ ਪੱਤਰ ਵਿੱਚ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਤੁਲਾਈ ਲਈ ਇਲੈਕਟ੍ਰੋਨਿਕ ਮਸ਼ੀਨ ਅਤੇ ਈ-ਗੇਟ ਪਾਸ ਬਾਰੇ ਵੀ ਸਮੀਖਿਆ ਕੀਤੀ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਲਾਇਨ ਵਿੱਚ ਨਹੀਂ ਲਗਣਾ ਪਵੇਗਾ। ਖੇਤੀਬਾੜੀ ਮੰਤਰੀ ਨੇ ਬੋਰਡ ਵੱਲੋਂ ਬਣਾਈ ਗਈ ਸੜਕਾਂ ਦੀ ਵੀ ਸਮੀਖਿਆ ਕੀਤੀ ਅਤੇ ਸਾਰਿਆਂ ਨੂੰ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।