Friday, July 25, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Chandigarh

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

July 23, 2025 05:40 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ 24,032 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਵਾਲੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐੱਸ.ਆਰ. ਤਕਨੀਕ ਨੂੰ ਉਤਸ਼ਾਹਿਤ ਕਰਨ ਅਤੇ ਇਸ ਅਧੀਨ ਰਕਬਾ ਵਧਾਉਣ ਲਈ ਵਧਾਈ ਵੀ ਦਿੱਤੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਕਈ ਕਦਮ ਚੁੱਕੇ। ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਉਣ ਤੋਂ ਇਲਾਵਾ ਕਿਸਾਨ ਸਿਖਲਾਈ ਕੈਂਪ ਲਗਾਏ ਤਾਂ ਜੋ ਕਿਸਾਨਾਂ ਨੂੰ ਵਿਹਾਰਕ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਤਕਨੀਕੀ ਪ੍ਰਭਾਵਸ਼ੀਲਤਾ ਨੂੰ ਦਰਸਾਉਣ ਅਤੇ ਕਿਸਾਨਾਂ ਨੂੰ ਡੀ.ਐਸ.ਆਰ. ਦੇ ਲਾਭ ਬਾਰੇ ਜਾਗਰੂਕ ਕਰਨ ਲਈ ਖੇਤ ਪ੍ਰਦਰਸ਼ਨੀਆਂ ਵੀ ਲਗਵਾਈਆਂ ਗਈਆਂ।

Have something to say? Post your comment

 

More in Chandigarh

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਡੀ ਸੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ 'ਤੇ ਛੋਟ ਦੇ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ

ਵਿਧਾਇਕ ਕੋਹਲੀ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਨੂੰ ਸ਼ਹਿਰ 'ਚ ਇਮਾਰਤਾਂ ਬਣਾਉਣ 'ਚ ਆ ਰਹੀਆਂ ਮੁਸ਼ਕਲਾਂ ਸਬੰਧੀ ਲਿਖੇ ਅਰਧ ਸਰਕਾਰੀ ਪੱਤਰ 'ਤੇ ਕਾਰਵਾਈ ਹੋਈ ਸ਼ੁਰੂ

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

SDM ਦਿਵਿਆ ਪੀ ਨੇ ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਕੁਰਾਲੀ-ਲਾਂਡਰਾਂ ਸੜਕ ਦਾ ਜਾਇਜ਼ਾ ਲਿਆ

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਲਾਲੜੂ ਦੇ ਵਾਰਡ ਨੰ: 1 ਤੋਂ 6 ਤੱਕ, ਕੀਤੀ ਗਈ ਨਸ਼ਾ ਮੁਕਤੀ ਯਾਤਰਾ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ