Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

July 23, 2025 07:18 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਸ੍ਰੀ ਭਗਤ ਨੇ ਪੈਸਕੋ ਦੀ ਪ੍ਰਗਤੀ, ਵਿੱਤੀ ਸਥਿਤੀ ਅਤੇ ਸਟਾਫ ਭਲਾਈ ਪਹਿਲਕਦਮੀਆਂ ਦਾ ਵਿਆਪਕ ਮੁਲਾਂਕਣ ਕੀਤਾ। ਮੀਟਿੰਗ ਸਾਬਕਾ ਸੈਨਿਕਾਂ ਲਈ ਸਥਾਈ ਨੌਕਰੀ ਦੇ ਮੌਕੇ ਪੈਦਾ ਕਰਨ ਵਿੱਚ ਪੈਸਕੋ ਦੀ ਭੂਮਿਕਾ ਨੂੰ ਵਧਾਉਣ ’ਤੇ ਕੇਂਦ੍ਰਿਤ ਰਹੀ।

ਮੀਟਿੰਗ ਦੌਰਾਨ, ਮੈਨਿਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ.ਪੀ. ਸਿੰਘ ਨੇ ਮੰਤਰੀ ਨੂੰ ਚੱਲ ਰਹੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸੁਰੱਖਿਆ ਗਾਰਡਾਂ ਦੀ ਤਨਖਾਹ, ਵਿਸ਼ੇਸ਼ ਸ਼੍ਰੇਣੀਆਂ ਅਧੀਨ ਤਨਖਾਹ ਸੋਧ ਲਈ ਪ੍ਰਸਤਾਵ, ਸਾਬਕਾ ਸੈਨਿਕਾਂ ਲਈ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਅਤੇ ਸਾਬਕਾ ਸੈਨਿਕਾਂ ਦੀ ਮੁੜ-ਭਰਤੀ ਉਮਰ ਸੀਮਾ ਨੂੰ 65 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਵਰਗੇ ਅਹਿਮ ਪਹਿਲੂ ਸ਼ਾਮਲ ਸਨ।

ਸ਼੍ਰੀ ਭਗਤ ਨੇ ਦੁਹਰਾਇਆ ਕਿ ਰਾਜ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ