Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

July 23, 2025 07:40 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ