Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

July 23, 2025 07:42 PM
SehajTimes

ਨਵੀਂ ਦਿੱਲੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਅੱਜ ਤੋਂ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕਨੇਡਾ ਤੋਂ ਵਾਪਸ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕੱਤਾ ਦੇ ਬਜਬਜ ਘਾਟ ‘ਤੇ ਆਇਆ ਸੀ। ਇੱਥੇ ਹੀ ਅੰਗਰੇਜ਼ੀ ਹਕੂਮਤ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਹਾਜ਼ ਦੇ 19 ਯਾਤਰੂਆਂ ਨੂੰ ਸ਼ਹੀਦ ਕਰ ਦਿੱਤਾ ਸੀ।

ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜਹਾਜ਼ ਰਾਹੀ ਹਾਂਗਕਾਂਗ ਤੋਂ ਵੈਨਕੁਵਰ ਕਨੇਡਾ ਲਈ ਗਏ ਸਨ। ਇਹ ਜਹਾਜ਼ ਜੋ 4 ਅਪ੍ਰੈਲ 1914 ਨੂੰ ਹਾਂਗਕਾਂਗ ਤੋਂ ਚੱਲ ਕੇ ਕਨੇਡਾ ਦੇ ਵੈਨਕੁਵਰ ਤੱਟ ‘ਤੇ 23 ਮਈ 1914 ਨੂੰ ਪਹੁੰਚਿਆ ਸੀ। ਪਰ ਉਥੇ ਯਾਤਰੀਆਂ ਨੂੰ ੳਤਰਨ ਦੀ ਆਗਿਆ ਨਹੀਂ ਸੀ ਦਿੱਤੀ ਗਈ, ਜਦ ਕਿ ਜਹਾਜ਼ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ। ਕਨੇਡਾ ਦੇ ਸਮੁੰਦਰੀ ਤਟ ‘ਤੇ ਇਹ ਜਹਾਜ਼ ਦੋ ਮਹੀਨੇ ਰੁਕਣ ਤੋਂ ਬਾਅਦ ਭਾਵ 23 ਜੁਲਾਈ 1914 ਨੂੰ ਕਨੇਡਾ ਤੋਂ ਵਾਪਸ ਚੱਲਿਆ ਸੀ। ਬਾਬਾ ਗੁਰਦਿੱਤ ਸਿੰਘ ਜੀ ਨੇ ਇਹ ਜਹਾਜ਼ ਕਨੇਡਾ ਲੈ ਜਾਣ ਦਾ ਫੈਸਲਾ ਇਸ ਕਰਕੇ ਕੀਤਾ ਸੀ ਕਿਉਂਕਿ ਕਨੇਡਾ ਦੀ ਸਰਕਾਰ ਨੇ ਭਾਰਤੀਆਂ ਦੇ ਕਨੇਡਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਾ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਜਿਹੜਾਂ ਸਮੁੰਦਰੀ ਜਹਾਜ਼ ਕਿ “ਕਾਮਾਗਾਟਾ ਮਾਰੂ” ਨਾਂਅ ਨਾਲ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਚੁੱਕਾ ਹੈ ਅਸਲ ਵਿੱਚ ਇਸ ਜਹਾਜ਼ ਦਾ ਨਾਮ ‘ਗੁਰੂ ਨਾਨਕ ਜਹਾਜ਼” ਸੀ। ਇਸ ਜਹਾਜ਼ ਨੂੰ ਲੈਕੇ ਜਾਣ ਵਾਲੇ ਗ਼ਦਰੀ ਬਾਬੇ ਗੁਰਦਿੱਤ ਸਿੰਘ ਜੀ ਨੇ ਗੁਰੂ ਨਾਨਕ ਸਟੀਮਸ਼ਿਪ ਨਾਂਅ ਦੀ ਕੰਪਨੀ ਬਣਾ ਕੇ ਰਜਿਸਟਡ ਕਰਵਾਈ ਸੀ। ਇਹ ਜਹਾਜ਼ ਕਿਰਾਏ ‘ਤੇ ਲਿਆ ਗਿਆ ਸੀ। ਇਸ ਗੁਰੂ ਨਾਨਕ ਜਹਾਜ਼ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਸੀ। ਸੰਗਤਾਂ ਸ਼ਬਦ ਕੀਰਤਨ ਵੀ ਕਰਦੀਆਂ ਸਨ। ਇਸ ਵਿੱਚ ਕੁਲ 376 ਯਾਤਰੂ ਸਨ ਜਿਸ ਵਿੱਚ 340 ਸਿੱਖ ਸਨ, 12 ਹਿੰਦੂ ਅਤੇ 24 ਮੁਸਲਮਾਨ ਸਨ। ਜਹਾਜ਼ ਦੀਆਂ ਟਿਕਟਾਂ ‘ਤੇ ਇਸ ਦਾ ਨਾਂਅ “ਗੁਰੂ ਨਾਨਕ ਜਹਾਜ਼” ਲਿਿਖਆ ਹੋਇਆ ਸੀ। ਖੁਦ ਬਾਬਾ ਗੁਰਦਿੱਤ ਸਿੰਘ ਜੀ ਵੱਲੋਂ ਲਿਖੀ ਕਿਤਾਬ: “ਸ਼੍ਰੀ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦੀ ਦਰਦ ਭਰੀ ਕਹਾਣੀ”। ਇਹ ਕਿਤਾਬ ਇੱਕ ਦੁਰਭੱਲ ਦਸਤਾਵੇਜ਼ ਹੈ। ਇਸੇ ਤਰ੍ਹਾਂ ਇਤਿਹਾਸਕਾਰ ਡਾ: ਗੁਰਦੇਵ ਸਿੰਘ ਸਿੱਧੂ ਦੀ ਲਿਖੀ ਕਿਤਾਬ “ਸ਼੍ਰੀ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ ਜਹਾਜ਼:ਸਮਕਾਲੀ ਬਿਰਤਾਂਤ) ਵੀ ਇਹ ਦੱਸਦੀ ਹੈ ਕਿ ਇਸ ਜਹਾਜ਼ ਦਾ ਨਾਂਅ “ਗੁਰੂ ਨਾਨਕ ਜਹਾਜ਼” ਸੀ।
ਸੰਤ ਸੀਚੇਵਾਲ ਨੇ ਚਿੱਠੀ ਰਾਹੀ ਪੁਰਜ਼ੋਰ ਮੰਗ ਕੀਤੀ ਕਿ ਇਤਿਹਾਸ ਦੇ ਪੰਨਿਆਂ ‘ਤੇ ਇਸ ਨੂੰ “ਗੁਰੂ ਨਾਨਕ ਜਹਾਜ਼” ਦੇ ਨਾਂਅ ਨਾਲ ਹੀ ਯਾਦ ਕੀਤਾ ਜਾਵੇ ਅਤੇ ਇਸ ਦੇ ਸ਼ਹੀਦਾਂ ਨੂੰ ਸਨਮਾਨ ਦਿੰਦੇ ਹੋਏ ਇਸ ਬਾਬਤ ਪਾਰਲੀਮੈਂਟ ਦੇ ਰਾਜ ਸਭਾ ਦੇ ਹਾਊਸ ਵਿੱਚ ਮਤਾ ਵੀ ਪਾਸ ਕੀਤਾ ਜਾਵੇ।

Have something to say? Post your comment

 

More in Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ