Monday, September 08, 2025

Chandigarh

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

July 23, 2025 07:44 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਉਕਤ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ 20000 ਰੁਪਏ ਹੋਰ ਮੰਗੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਕੀਤੇ ਤੇਜ਼

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ