Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

July 24, 2025 01:36 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫਰੀਦਕੋਟ ਦੇ 343, ਫਤਹਿਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਐਸ.ਏ.ਐਸ.ਨਗਰ ਦੇ 266, ਸੰਗਰੂਰ ਦੇ 155, ਮਾਲੇਰਕੋਟਲਾ ਦੇ 37 ਅਤੇ ਜਿਲ੍ਹਾ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ