Saturday, November 01, 2025

Chandigarh

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਲਾਲੜੂ ਦੇ ਵਾਰਡ ਨੰ: 1 ਤੋਂ 6 ਤੱਕ, ਕੀਤੀ ਗਈ ਨਸ਼ਾ ਮੁਕਤੀ ਯਾਤਰਾ

July 24, 2025 02:18 PM
SehajTimes

ਲਾਲੜੂ : ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਮੁਕੰਮਲ ਕਰ ਲਈ ਗਈ ਹੈ। ਇਸੇ ਲੜੀ ਤਹਿਤ ਹੁਣ ਨਸ਼ਾ ਮੁਕਤੀ ਯਾਤਰਾ ਸ਼ਹਿਰਾਂ ਦੇ ਵਾਰਡਾਂ ਵਿੱਚ ਸ਼ੁਰੂ ਕੀਤੀ ਗਈ। ਇਸ ਤਹਿਤ ਲਾਲੜੂ ਦੇ ਵਾਰਡ 1 ਤੋਂ ਲੈਕੇ ਵਾਰਡ ਨੰਬਰ 6 ਲਾਲੜੂ ਮੰਡੀ ਵਿੱਖੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਸਾਡਾ ਸਾਰਿਆਂ ਦਾ ਮਕਸਦ ਪੰਜਾਬ ਨੂੰ ਅਤੇ ਪੰਜਾਬ ਦੇ ਲੋਕਾਂ ਨੁੰ ਨਸ਼ਿਆਂ ਤੋਂ ਮੁਕਤ ਕਰਾ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਲਈ ਹਰ ਵਰਗ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ ਅਤੇ ਪੂਰੀ ਉਮੀਦ ਹੈ ਕਿ ਅਸੀਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਸਫਲ ਹੋਵਾਂਗੇ।
ਉਨ੍ਹਾਂ ਕਿਹਾ ਕਿ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁੱਕਵਾਂ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਉਹਨਾਂ ਨੇ ਇਕੱਤਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਪ੍ਰਸਾਸ਼ਨਿਕ ਅਧਿਕਾਰੀਆਂ ਸਮੇਤ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ

 

 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ