Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਬਿਸਤ ਦੋਆਬ ਨਹਿਰ ਉੱਤੇ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਨੂੰ 

July 24, 2025 03:08 PM
SehajTimes
ਹੁਸ਼ਿਆਰਪੁਰ : ਬਿਸਤ ਦੋਆਬ ਨਹਿਰ ਉੱਤੇ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਕੰਢਿਆਂ ’ਤੇ ਰੇਲਿੰਗ ਲਾਉਣੀ ਬਹੁਤ ਜ਼ਰੂਰੀ ਹੋ ਗਈ ਹੈ ਤਾਂ ਕਿ ਕੋਈ  ਵਾਹਨ ਨਹਿਰ ਵਿੱਚ ਨਾ ਡਿੱਗੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਕੈਬਨਿਟ ਮੰਤਰੀ ਸਮੇਂ ਦੌਰਾਨ ਇੱਥੇ ਕਾਫ਼ੀ ਸੁਧਾਰ ਕੀਤੇ ਗਏ ਸਨ, ਪਰ ਹੁਣ ਸੜਕ ਬਹੁਤ ਉੱਚੀ ਹੋ ਗਈ ਹੈ ਤੇ ਨਹਿਰ ਦੀ ਪਟੜੀ ਹੇਠਾਂ ਰਹਿ ਗਈ ਹੈ, ਜਿਸ ਕਾਰਨ ਵੱਡੇ ਛੋਟੇ ਵਾਹਨ ਕਈ ਵਾਰ ਨਹਿਰ ਵਿੱਚ ਡਿੱਗ ਜਾਂਦੇ ਹਨ ਅਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਸੋਹਣ ਸਿੰਘ ਠੰਡਲ ਨੇ ਮੰਗ ਕੀਤੀ ਕਿ ਜਿੱਥੇ ਸੜਕ ਨੇੜੇ ਵੱਡੇ ਦਰੱਖਤ ਹਨ ਜੋ ਬਾਰਿਸ਼ ਜਾਂ ਹਨੇਰੀ  ਦੌਰਾਨ ਸੜਕ ਉੱਤੇ ਝੁੱਕ  ਜਾਂਦੇ ਹਨ, ਉਹਨਾਂ ਦਾ ਜੰਗਲਾਤ ਵਿਭਾਗ ਤੁਰੰਤ ਹੱਲ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਟ੍ਰੈਫਿਕ ਸੁਰੱਖਿਆ ਲਈ ਮਾਹਿਲਪੁਰ ਤੋਂ ਕੋਟ ਫਤੂਹੀ ਜਾਂ ਮੇਹਟੀਆਣਾ ਰਾਹੀਂ ਫੁਗਲਾਣਾ ਜਾਣ ਵਾਲੇ ਰੇਤ-ਬਜਰੀ ਲੈ ਕੇ ਜਾਣ ਵਾਲੇ ਟਿੱਪਰ ਵੀ ਕਈ ਵਾਰ ਹਾਦਸਿਆਂ ਦਾ ਕਾਰਨ ਬਣਦੇ ਹਨ। ਉਹਨਾਂ ਕਿਹਾ ਕਿ ਜੇ ਇਹ ਟਿੱਪਰ ਹੁਸ਼ਿਆਰਪੁਰ ਰਾਹੀਂ ਭੇਜੇ ਜਾਣ, ਤਾਂ ਰੂਟ ਸਿਰਫ਼ 2 ਕਿਲੋਮੀਟਰ ਲੰਮਾ ਹੋ ਜਾਵੇਗਾ ਪਰ ਸੜਕ ਵਧੀਆ ਮਿਲੇਗੀ ਤੇ ਹਾਦਸਿਆਂ ਤੋਂ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਮਿਲ ਚੁੱਕੇ ਹਨ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੌੜੀ ਨਾਲ ਵੀ ਗੱਲ ਕੀਤੀ ਹੈ ਤੇ ਹੁਣ ਸੰਸਦ ਮੈਂਬਰ ਤੇ ਵਿਧਾਇਕ ਨਾਲ ਵੀ ਇਹ ਮਾਮਲਾ ਚੁੱਕਣ ਲਈਂ ਗੱਲ ਕਰਾਂਗੇ ! 

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼