Friday, April 26, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Majha

June 1984 : ਦਰਬਾਰ ਸਾਹਿਬ 'ਚ ਸਮਾਗਮ ਸ਼ੁਰੂ, ਪੁਲਿਸ ਵੀ ਤੈਨਾਤ

June 06, 2021 09:44 AM
SehajTimes

ਅੰਮ੍ਰਿਤਸਰ : ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸ਼ੁਰੂ ਹੋ ਚੁੱਕੇ ਹਨ ਅਤੇ ਇਸ ਸਬੰਧੀ ਪੁਲਿਸ ਨੇ ਵੀ ਆਪਣੇ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਇਸ ਲਈ ਹੈ ਕਿ ਹਰ ਸਾਲ ਇਸੇ ਦਿਨ ਕੁੱਝ ਗਰਮ ਖਿਆਲੀ ਜਥੇਬੰਦੀਆਂ ਆਪਸ ਵਿਚ ਹੀ ਭਿੜ ਪੈਂਦੀਆਂ ਹਨ। ਇਥੇ ਦਸਣਾ ਜ਼ਰੂਰੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਘੱਲੂਘਾਰਾ ਦਿਹਾੜੇ ਨੂੰ ਛੇ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸੰਦੇਸ਼ ਪੜ੍ਹਿਆ ਜਾਂਦਾ ਹੈ। ਅੱਜ ਦੇ ਇਸ ਸਮਾਗਮ ਵਿਚ ਕਈ ਗਰਮ ਖ਼ਿਆਲੀਆਂ ਦੇ ਹੱਥਾਂ 'ਚ 'ਖ਼ਾਲਿਸਤਾਨ ਜ਼ਿੰਦਾਬਾਦ' ਲਿਖੇ ਬੈਨਰ ਨਜ਼ਰ ਆਏ ਹਨ। ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਬਹੁਤ ਸਾਰੀਆਂ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਲਾਲ ਕਿਲ੍ਹਾ ਹਿੰਸਾ ਦਾ ਮੁਲਜ਼ਮ ਪੰਜਾਬੀ ਗਾਇਕ ਦੀਪ ਸਿੱਧੂ ਤੇ ਡਾ. ਸੁਖਪ੍ਰੀਤ ਉਧੂਕੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਅਰਦਾਸ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਦੂਸਰੇ ਪਾਸੇ ਸਰਬੱਤ ਖਾਲਸਾ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ। ਸਰਬਤ ਖਾਲਸਾ ਵੱਲੋਂ ਅਲੱਗ ਤੋਂ ਪ੍ਰੋਗਰਾਮ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਥੇ ਦਸਣਾ ਜ਼ਰੂਰੀ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਤੇ ਗਰਮ ਖਿਆਲੀਆਂ ਦੀ ਕੁਝ ਸਿੰਘਾਂ ਨਾਲ ਇਸ ਦਿਹਾੜੇ ਨੂੰ ਮਨਾਉਣ ਲਈ ਹੱਥੋਪਾਈ ਹੁੰਦੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਉਣ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਵੱਡੀ ਤਾਦਾਦ 'ਚ ਸਾਦੇ ਕੱਪੜਿਆਂ ਵਿਚ ਸੁਰੱਖਿਆ ਬਲ ਲਗਾਇਆ ਜਾਂਦਾ ਹੈ।

Have something to say? Post your comment

 

More in Majha

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ