Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

July 24, 2025 07:54 PM
SehajTimes

'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ