Tuesday, September 16, 2025

Chandigarh

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

July 24, 2025 07:59 PM
SehajTimes

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।  ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕੇ। ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸਮਾਜ ਦੇ ਹਰ ਵਰਗ ਨਾਲ ਸਿੱਧਾ ਜੁੜਿਆ ਹੋਇਆ ਹੈ, ਅਤੇ ਨਵੇਂ ਕਰਮਚਾਰੀ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਸਿਰਜਣ ਲਈ ਵਚਨਬੱਧ ਹੈ। ਹੁਣ ਤੱਕ 54,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।


ਮੰਤਰੀ ਨੇ ਅੰਤ ਵਿੱਚ ਕਿਹਾ ਕਿ ਨਵੇਂ ਨਿਯੁਕਤ ਕਰਮਚਾਰੀ ਸਰਕਾਰੀ ਨੀਤੀਆਂ ਅਤੇ ਜ਼ਮੀਨੀ ਪੱਧਰ ਦੇ ਲਾਭਪਾਤਰੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਨਗੇ, ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ। ਉਨ੍ਹਾਂ ਦੀ ਸਰਗਰਮ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਇਹ ਯਕੀਨੀ ਬਣੇਗਾ ਕਿ ਯੋਜਨਾਵਾਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਸਕਣ। ਇਸ ਰਾਹੀਂ ਸੂਬੇ ਦੀ ਸਮਾਜਿਕ ਬਣਤਰ ਹੋਰ ਮਜ਼ਬੂਤ ਬਣੇਗੀ। ਇਸ ਮੌਕੇ 'ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਨੂੰ ਵਿਭਾਗ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ