ਹੁਸ਼ਿਆਰਪੁਰ : ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਸੈਸ਼ਨ 2025-26 ਤਹਿਤ ਗਰੈਜੂਏਟ ਅਤੇ ਪੋਸਟ ਗਰੈਜੂਏਟ ਨਾਲ ਜੁੜੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲ ਹੋ ਚੁੱਕੇ ਵਿਦਿਆਰਥੀਆਂ ਦੀ ਪੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸੀਮਤ ਸੀਟਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵੀ ਚੱਲ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕੋਰਸਾਂ ਦੀਆਂ ਕਲਾਸਾਂ ਪ੍ਰਤੀ ਵਿਦਿਆਰਥੀਆਂ ਵਿੱਚ ਵੱਡਾ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਸਥਾਪਿਤ ਦਾਖਿਲਾ ਅਤੇ ਕਾਉਂਸਲਿੰਗ ਸੈੱਲ ਵਿੱਚ ਵੱਖ-ਵੱਖ ਕੋਰਸਾਂ ਦੀਆਂ ਸੀਮਤ ਸੀਟਾਂ 'ਤੇ ਦਾਖਲਾ ਚੱਲ ਰਿਹਾ ਹੈ। ਕਾਲਜ ਵਲੋਂ ਇਸ ਸਾਲ ਬੀਐੱਸਸੀ (ਐਮ ਐਲ ਟੀ) ਦਾ ਤਿੰਨ ਸਾਲਾ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ ਅਤੇ ਨਾਲ ਹੀ ਗਿਆਰਵੀਂ, ਬਾਹਰਵੀ ਅਤੇ ਗਰੈਜੂਏਸ਼ਨ ਦੀ ਪੜਾਈ ਦੇ ਨਾਲ ਨਾਲ ਤਿੰਨ ਮਹੀਨੇ ਦੀ ਸਮਾਂ ਮਿਆਦ ਵਾਲੇ ਸਰਟੀਫਿਕੇਟ ਕੋਰਸ ਇਨ ਫੂਡ ਪ੍ਰੋਡਕਸ਼ਨ ਐਂਡ ਬੇਕਰੀ ਅਤੇ ਸਰਟੀਫਿਕੇਟ ਕੋਰਸ ਇਨ ਕੂੁਕਿੰਗ ਐਂਡ ਕੇਟਰਿੰਗ ਮੈਨੇਜਮੈਂਟ ਸ਼ੁਰੂ ਕਰ ਦਿੱਤੇ ਹਨ ਜਿਨ੍ਹਾਂ ਵਿੱਚ ਇਸ ਸੈਸ਼ਨ ਤੋਂ ਵਿਦਿਆਰਥੀਆਂ ਦਾ ਬਹੁਤ ਘੱਟ ਫੀਸਾਂ ‘ਤੇ ਦਾਖਿਲਾ ਚੱਲ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਕਾਲਜ ਵਲੋਂ ਦਿਤੀਆਂ ਜਾਂਦੀਆਂ ਸਹੂਲਤਾਂ ਦੇਣ ਵੱਧ ਤੋਂ ਵੱਧ ਲਾਭ ਲੈਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦਾਖਲੇ ਤੋਂ ਵਾਂਝੇ ਵਿਦਿਆਰਥੀਆਂ ਨੂੰ ਲੇਟ ਫੀਸ ਤੋਂ ਬਚਣ ਲਈ ਕਾਲਜ ਵਿੱਚ ਸਥਾਪਿਤ ਕੈਰੀਅਰ ਗਾਈਡੈਂਸ ਅਤੇ ਦਾਖਿਲਾ ਸੈੱਲ ਵਿਚ ਤੁਰੰਤ ਸੰਪਰਕ ਕਰਕੇ ਸੰਸਥਾ ਵਿੱਚ ਆਪਣਾ ਦਾਖਲਾ ਯਕੀਨੀ ਬਣਾਉਣ ਦੀ ਅਪੀਲ ਕੀਤੀ।