Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

July 25, 2025 01:30 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ।

ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਪਿਛਲੀਆਂ ਕਾਰਵਾਈਆਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਸਬੰਧ ਵਿੱਚ ਉਨ੍ਹਾਂ ਦੇ ਮੌਜੂਦਾ ਰੁਖ਼ ਦੇ ਬਿਲਕੁਲ ਉਲਟ ਹਨ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨ ਤਾਰਨ ਅਤੇ ਹੁਸ਼ਿਆਰਪੁਰ ਸਮੇਤ ਕਈ ਸ਼ਹਿਰਾਂ ਵਿੱਚ ਮਾਸਟਰ ਪਲਾਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਇਨ੍ਹਾਂ ਨੋਟੀਫਿਕੇਸ਼ਨਾਂ ਨੇ ਰਿਹਾਇਸ਼ੀ ਅਤੇ ਵਪਾਰਕ ਵਿਕਾਸ ਲਈ ਸੈਂਕੜੇ ਏਕੜ ਜ਼ਮੀਨ ਘੋਸ਼ਿਤ ਕੀਤੀ ਅਤੇ ਪ੍ਰਾਈਵੇਟ ਡਿਵੈਲਪਰਾਂ ਨੂੰ ਕਲੋਨੀਆਂ ਬਣਾਉਣ ਦੀ ਆਗਿਆ ਵੀ ਦਿੱਤੀ। ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਡਿਫਾਲਟਰ ਬਿਲਡਰਾਂ ਦੀ ਕੀਤੀ ਪੁਸ਼ਤਪਨਾਹੀ ਕਾਰਨ ਪੰਜਾਬ ਵਿੱਚ ਲਗਭਗ 20,000 ਏਕੜ ਰਕਬੇ ’ਤੇ ਗੈਰ-ਕਾਨੂੰਨੀ ਕਲੋਨੀਆਂ ਉਸਰ ਗਈਆਂਹਨ, ਜਿੱਥੇ ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਕਾਰਨ ਖਰੀਦਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਹਾਲੀ ਖੇਤਰ ਵਿੱਚ ਵਿਕਾਸ ਹੋਇਆ ਹੈ। 2009 ਤੋਂ 2021 ਤੱਕ, ਕਾਂਗਰਸ ਅਤੇ ਅਕਾਲੀ -ਭਾਜਪਾ ਸਰਕਾਰਾਂ ਨੇ ਮੁਹਾਲੀ ਵਿੱਚ 3735 ਏਕੜ ਜ਼ਮੀਨ ਐਕਵਾਇਰ ਕੀਤੀ ਸੀ। ਸ੍ਰੀ ਅਰੋੜਾ ਨੇ ਪੁੱਛਿਆ ਕਿ ਜੇਕਰ ਮੁਹਾਲੀ ਯੋਜਨਾਬੱਧ ਵਿਕਾਸ ਅਤੇ ਅਤਿ-ਆਧੁਨਿਕ ਸਹੂਲਤਾਂ ਦਾ ਹੱਕਦਾਰ ਹੈ ਤਾਂ ਬਾਕੀ ਪੰਜਾਬ ਕਿਉਂ ਨਹੀਂ? ਹੁਸ਼ਿਆਰਪੁਰ, ਤਰਨਤਾਰਨ ਜਾਂ ਫਿਰੋਜ਼ਪੁਰ ਕਿਉਂ ਨਹੀਂ ?

ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦੇ ਹੋਏ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਪਿਛਲੀਆਂ ਨੀਤੀਆਂ ਦੇ ਮੁਕਾਬਲੇ ਵਧੇਰੇ ਕਿਸਾਨ-ਪੱਖੀ ਅਤੇ ਲੋਕ-ਕੇਂਦ੍ਰਿਤ ਹੈ। ਹੁਣ ਜ਼ਮੀਨ ਦੀ ਖਰੀਦ-ਫ਼ਰੋਖ਼ਤ ’ਤੇ ਕੋਈ ਪਾਬੰਦੀ ਨਹੀਂ ਹੈ। ਕਿਸਾਨ ਆਪਣੀ ਜ਼ਮੀਨ ਖੁਦ ਡਿਵੈੱਲਪ ਕਰ ਸਕਦੇ ਹਨ ਜਾਂ ਸਰਕਾਰ ਜਾਂ ਪ੍ਰਾਈਵੇਟ ਡਿਵੈਲਪਰਾਂ ਨਾਲ ਭਾਈਵਾਲੀ ਕਰ ਸਕਦੇ ਹਨ, ਪਹਿਲੇ ਤਿੰਨ ਸਾਲਾਂ ਲਈ 50,000 ਰੁਪਏ ਮੁਆਵਜ਼ਾ ਅਤੇ ਜ਼ਮੀਨ ਗ੍ਰਹਿਣ ਤੋਂ ਬਾਅਦ 1 ਲੱਖ ਰੁਪਏ ਅਤੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੀ ਅਦਲਾ-ਬਦਲੀ ਦਾ ਵਿਕਲਪ ਵੀ ਨੀਤੀ ਵਿੱਚ ਉਪਲਬਧ ਹੈ। ਸ਼੍ਰੀ ਅਮਨ ਅਰੋੜਾ ਨੇ ਮੰਗ ਕੀਤੀ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਉਨ੍ਹਾਂ ਨੂੰ ਗੁੰਮਰਾਹ ਕਰਨ ਅਤੇ ਗੈਰ-ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਿਤ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸਰਕਾਰ ਯੋਜਨਾਬੱਧ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਅਤੇ ਸਵਾਰਥ ਤੋਂ ਪ੍ਰੇਰਿਤ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ