Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਏਡੀਸੀ ਵੱਲੋਂ ਡੇਂਗੂ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

July 25, 2025 06:56 PM
SehajTimes

ਡੇਂਗੂ ਦਾ ਲਾਰਵਾ ਮਿਲਣ 'ਤੇ ਕੀਤਾ ਜਾਵੇਗਾ ਚਲਾਨ : ਏਡੀਸੀ

ਨਗਰ ਨਿਗਮ, ਬੀ.ਡੀ.ਪੀ.ਓਜ ਤੇ ਈ.ਓਜ ਨੂੰ ਫੌਗਿੰਗ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ

ਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ 'ਚ ਸਾਰੇ ਸ਼ਮੂਲੀਅਤ ਕਰਨ : ਸਿਵਲ ਸਰਜਨ

 ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹੇ ਅੰਦਰ ਡੇਂਗੂ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਐਸਡੀਐਮਜ਼, ਸਿਹਤ ਵਿਭਾਗ, ਨਗਰ ਨਿਗਮ, ਬੀਡੀਪੀਓ ਤੇ ਈਓਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਆਨ ਲਾਈਨ ਬੈਠਕ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਹੈ ਇਸ ਲਈ ਨਗਰ ਨਿਗਮ, ਸਿਹਤ ਵਿਭਾਗ, ਬੀਡੀਪੀਓ ਤੇ ਈਓਜ਼ ਸਾਂਝੀਆਂ ਟੀਮਾਂ ਬਣਾਕੇ ਲਗਾਤਾਰ ਫੌਗਿੰਗ ਯਕੀਨੀ ਬਣਾਉਣ ਅਤੇ ਅਜਿਹੇ ਖੇਤਰਾਂ, ਜਿੱਥੇ ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ ਉਥੇ ਡੇਂਗੂ ਮੱਛਰ ਏਡੀਜ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ 'ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਫੌਗਿੰਗ ਵੀ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸਮੇਤ ਰੋਜ਼ਾਨਾ ਸਵੇਰੇ ਤੇ ਸ਼ਾਮ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ 'ਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ।

ਏਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਥੇ ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਉਥੇ ਤੁਰੰਤ ਡੇਂਗੂ ਹੋਣ ਦੇ ਕਾਰਨ ਲੱਭੇ ਜਾਣ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਲਾਰਵਾ ਮਿਲਣ 'ਤੇ ਚਲਾਨ ਕੱਟਣੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ 'ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ 'ਚ ਡੇਂਗੂ ਦੇ ਹੁਣ ਤੱਕ ਕੁਲ 12 ਕੇਸ ਰਿਪੋਰਟ ਹੋਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਰਵਾ ਮਿਲਣ 'ਤੇ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ 'ਚ ਸਾਰੇ ਜ਼ਿਲ੍ਹਾ ਵਾਸੀ ਸ਼ਮੂਲੀਅਤ ਕਰਨ ਤਾਂ ਜੋ ਡੇਂਗੂ ਤੋਂ ਰੋਕਥਾਮ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕੂਲਰਾਂ ਨੂੰ ਹਫ਼ਤੇ 'ਚ ਇਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ। ਮੀਟਿੰਗ 'ਚ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮਿਤ ਸਿੰਘ, ਡਾ. ਦਿਵਜੋਤ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਬੀ.ਡੀ.ਪੀ.ਓਜ਼ ਤੇ ਈ.ਓਜ਼ ਹਾਜ਼ਰ ਸਨ।

 

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ