Tuesday, September 16, 2025

Chandigarh

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

July 25, 2025 08:11 PM
SehajTimes

ਪੰਜਾਬ ਵਿਗਿਆਨਕ ਰੈਸਕਿਊ, ਪੁਨਰਵਾਸ ਅਤੇ ਡੀ.ਐਨ.ਏ ਤਸਦੀਕ ਮੁਹਿੰਮ ਰਾਹੀਂ ਭਿਖਾਰੀ-ਮੁਕਤ ਭਵਿੱਖ ਵੱਲ ਵਧ ਰਿਹਾ: ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਪ੍ਰੋਜੈਕਟ ਜੀਵਨਜੋਤ 2.0' ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ 'ਜੀਵਨਜੋਤ 2.0' ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ।

125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ 'ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ। ਇਨ੍ਹਾਂ ਵਿੱਚੋਂ 80 ਬੱਚਿਆਂ ਦੀ ਪਛਾਣ ਉਨ੍ਹਾਂ ਦੇ ਮਾਪਿਆਂ ਨਾਲ ਹੋਣ 'ਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਸੌਂਪਿਆ ਗਿਆ। ਇਹ ਯਕੀਨੀ ਬਣਾਉਂਦੇ ਹੋਏ ਕਿ ਉਹ ਮੁੜ ਸੜਕਾਂ 'ਤੇ ਨਾ ਆਉਣ। ਜਿਨ੍ਹਾਂ 88 ਬੱਚਿਆਂ ਦੇ ਮਾਪਿਆਂ ਜਾਂ ਸੰਬੰਧੀਆਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਸਰਕਾਰੀ ਸਾਂਭ-ਸੰਭਾਲ ਵਾਲੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਿੱਖਿਆ, ਪੋਸ਼ਣ, ਆਵਾਸ, ਡਾਕਟਰੀ ਅਤੇ ਮਨੋਵਿਗਿਆਨਕ ਸਹਾਇਤਾ ਦਿੱਤੀ ਜਾ ਰਹੀ ਹੈ।

ਵਿਗਿਆਨਕ ਤਰੀਕਾ: ਸਮਾਜਿਕ ਰਿਪੋਰਟਾਂ, ਡੀ.ਐਨ.ਏ ਟੈਸਟ ਅਤੇ ਅੰਤਰਰਾਜੀ ਤਾਲਮੇਲ

ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਪਿਛੋਕੜ ਅਤੇ ਜ਼ਰੂਰਤਾਂ ਨੂੰ ਸਮਝਣ ਲਈ 25 ਸਮਾਜਿਕ ਜਾਂਚ ਰਿਪੋਰਟਾਂ ਤਿਆਰ ਹੋ ਚੁੱਕੀਆਂ ਹਨ। 16 ਬੱਚਿਆਂ ਲਈ ਡੀ.ਐਨ.ਏ ਟੈਸਟਿੰਗ ਸ਼ੁਰੂ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 13 ਦੇ ਨਮੂਨੇ ਲੈਬ ਵਿੱਚ ਭੇਜੇ ਗਏ ਹਨ। ਇਸ ਤੋਂ ਇਲਾਵਾ, 10 ਬੱਚੇ ਹੋਰ ਰਾਜਾਂ ਨਾਲ ਸੰਬੰਧਤ ਹਨ, ਜਿਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਸਬੰਧਿਤ ਰਾਜ ਸਰਕਾਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਜੀਵਨਜੋਤ ਪ੍ਰਾਜੈਕਟ ਸਿਰਫ਼ ਰੈਸਕਿਉ ਤੱਕ ਸੀਮਤ ਨਹੀਂ — ਇਹ ਭਵਿੱਖ ਬਦਲਣ ਦੀ ਕੋਸ਼ਿਸ਼ ਹੈ

“ਜੀਵਨਜੋਤ ਪ੍ਰਾਜੈਕਟ ਸਿਰਫ਼ ਰੈਸਕਿਊ ਤੱਕ ਸੀਮਤ ਨਹੀਂ, ਸਗੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਦੁਬਾਰਾ ਉੱਜਵਲ ਬਣਾਉਣ ਦੀ ਕੋਸ਼ਿਸ਼ ਹੈ,” ਮੰਤਰੀ ਨੇ ਕਿਹਾ।
ਉਨ੍ਹਾਂ ਦੱਸਿਆ ਕਿ ਕਈ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ, 30 ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਗਿਆ ਹੈ, ਅਤੇ 58 ਬੱਚੇ ਹੁਣ ਵੀ ਸਰਕਾਰੀ ਦੇਖਭਾਲ ਹੇਠ ਹਨ, ਜਿਨ੍ਹਾਂ ਲਈ ਲੰਬੇ ਸਮੇਂ ਦੇ ਸਹੀ ਸਰਪ੍ਰਸਤ ਲੱਭਣ ਦੀ ਕੋਸ਼ਿਸ਼ ਜਾਰੀ ਹੈ।

ਅਯੋਗ ਮਾਪਿਆਂ, ਤਸਕਰਾਂ ਤੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ

ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਮਾਪੇ ਜਾਂ ਸੰਭਾਲਕ ਦੁਬਾਰਾ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕਰੇਗਾ, ਤਾਂ ਉਨ੍ਹਾਂ ਨੂੰ "ਅਯੋਗ ਸਰਪ੍ਰਸਤ" ਘੋਸ਼ਿਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸੇ ਤਰ੍ਹਾਂ, ਜਿਨ੍ਹਾਂ ਗਿਰੋਹਾਂ ਜਾਂ ਤਸਕਰਾਂ ਵੱਲੋਂ ਬੱਚਿਆਂ ਦੀ ਤਸਕਰੀ ਜਾਂ ਭੀਖ ਮੰਗਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਨ੍ਹਾਂ ਉੱਤੇ ਕਾਨੂੰਨਾਂ ਅਧੀਨ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ।

 ਬਾਲਗ ਭਿਖਾਰੀਆਂ ਲਈ ਆਸਰਾ ਕੇਂਦਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਡੇ ਸ਼ਹਿਰਾਂ — ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਮੋਹਾਲੀ ਅਤੇ ਬਠਿੰਡਾ ਵਿੱਚ ਜਲਦੀ ਹੀ ਆਸਰਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ, ਜਿੱਥੇ ਬਾਲਗ ਭਿਖਾਰੀਆਂ ਨੂੰ ਰਿਹਾਇਸ਼, ਸਲਾਹ ਅਤੇ ਹੁਨਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਬੱਚਿਆਂ ਨੂੰ ਭੀਖ ਲਈ ਮਜਬੂਰ ਨਾ ਕਰ ਸਕਣ।

ਜਨਤਾ ਨੂੰ ਅਪੀਲ: 1098 'ਤੇ ਕਾਲ ਕਰੋ

ਅੰਤ ਵਿੱਚ ਮੰਤਰੀ ਨੇ ਲੋਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ: “ਜੇਕਰ ਤੁਸੀਂ ਕਿਸੇ ਵੀ ਬੱਚੇ ਨੂੰ ਭੀਖ ਮੰਗਦੇ ਵੇਖੋ, ਤਾਂ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਕਾਲ ਕਰੋ। ਤੁਹਾਡੀ ਇੱਕ ਕਾਲ ਇੱਕ ਬੱਚੇ ਦੀ ਜ਼ਿੰਦਗੀ ਬਚਾ ਸਕਦੀ ਹੈ।” ਉਨ੍ਹਾਂ ਕਿਹਾ ਕਿ ਪ੍ਰੋਜੈਕਟ ਜੀਵਨਜੋਤ 2.0 ਰਾਹੀਂ ਮਾਨ ਸਰਕਾਰ ਇੱਕ ਅਜਿਹੇ ਪੰਜਾਬ ਦੀ ਨੀਂਹ ਰੱਖ ਰਹੀ ਹੈ, ਜਿੱਥੇ ਹਰ ਬੱਚਾ ਸੜਕ ਦੀ ਥਾਂ ਸਕੂਲ ਵਿੱਚ ਹੋਵੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ