ਪ੍ਰਧਾਨ ਮੰਤਰੀ ਦੇ ਕਾਰਜਕਾਲ ਵਿੱਚ ਦੇਸ਼ ਦੀ ਅਰਥਵਿਵਸਥਾ 11ਵੇਂ ਤੋਂ ਚੌਥੇ ਸਥਾਨ 'ਤੇ ਪਹੁੰਚੀ - ਮੁੱਖ ਮੰਤਰੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਬੰਧ ਵਿੱਚ ਇੱਕ ਵੱਡੇ ਪ੍ਰੋਗਰਾਮ ਦੇ ਆਯੋਜਨ ਦੀ ਸਾਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਸ੍ਰੀ ਸੈਣੀ ਨੇ ਇਹ ਜਾਣਕਾਰੀ ਅੱਜ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਦਿੱਤੀ। ਉਨ੍ਹਾਂ ਨੇ ਦਸਿਆ ਕਿ ਇਸ ਦੌਰਾਨ ਕਿਸ਼ਾਊ ਬੰਨ੍ਹ ਸਮੇਤ ਕਈ ਮਹਤੱਵਪੂਰਣ ਵਿਸ਼ਿਆਂ 'ਤੇ ਕੇਂਦਰੀ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਰਾਜ ਵਿੱਚ ਸੰਚਾਲਿਤ ਵੱਖ-ਵੱਖ ਭਲਾਈਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਤੋਂ ਵੀ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਮਜਬੂਤ ਅਤੇ ਆਤਮਨਿਰਭਰ ਬਨਾਉਣ ਲਈ ਤੇਜੀ ਨਾਲ ਕੰਮ ਕੀਤਾ ਹੈ। ਆਪਣੇ ਲੰਬੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਭਾਰਤ ਦੀ ਅਰਥਵਿਵਸਥਾ ਨੁੰ 11ਵੇਂ ਸਥਾਨ ਤੋਂ ਚੁੱਕ ਕੇ ਚੌਥੇ ਸਥਾਨ ਤੱਕ ਪਹੁੰਚਾਇਆ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਅੱਜ ਇੱਕ ਮਜਬੂਤ ਰਾਸ਼ਟਰ ਵਜੋ ਖੜਾ ਹੈ। ਮੀਡੀਆ ਪਰਸਨਸ ਵੱਲੋਂ ਪੁੱਛੇ ਗਏ ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦਸਿਆ ਕਿ ਸੀਈਟੀ ਪ੍ਰੀਖਿਆ ਨੂੰ ਲੈ ਕੇ ਸਾਰੇ ਜਰੂਰੀ ਵਿਵਸਥਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ। ਸੂਬੇ ਵਿੱਚ 26 ਤੇ 27 ਜੁਲਾਈ ਨੂੰ ਲੱਖਾਂ ਦੀ ਗਿਣਤੀ ਵਿੱਚ ਪ੍ਰੀਖਿਆਰਥੀ ਪ੍ਰੀਖਿਆ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਨੂੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ, ਇਸ ਦੇ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹਰਿਆਣਾ ਪੁਲਿਸ ਵਿੱਚ ਜਲਦੀ ਹੀ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਦੇ ਲਈ ਵੀ ਅਧਿਕਾਰੀਆਂ ਨੂੰ ਸਾਰੀ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਪਿਛਲੇ 11 ਸਾਲਾਂ ਤੋਂ ਗਰੀਬਾਂ, ਕਿਸਾਨਾਂ, ਪਿੰਡਾਂ ਅਤੇ ਸ਼ਹਿਰਾਂ ਦੇ ਸਮੂਚੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੇ ਹਨ, ਜਿਸ ਨਾਲ ਦੇਸ਼ ਦੇ ਹਰ ਨਾਗਰਿਕ ਦਾ ੧ੀਵਨ ਸਰਲ, ਸੁਗਮ ਅਤੇ ਮਜਬੂਤ ਬਣ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਹੋ ਰਿਹਾ ਤੇਜ ਵਿਕਾਸ ਵਿਰੋਧੀਆਂ ਨੂੰ ਹਜਮ ਨਹੀਂ ਹੋ ਰਿਹਾ ਹੈ। ਮੁੱਖ ਮੰਤਰੀ ਨੇ ਦਸਿਆ ਕਿ ਮੌਜੂਦਾ ਕੇਂਦਰ ਸਰਕਾਰ ਦੇ ਕਾਰਜਕਾਲ ਵਿੱਚ ਲਗਭਗ 4 ਕਰੋੜ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਆਵਾਸ ਉਪਲਬਧ ਕਰਾਏ ਗਏ ਹਨ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਪ੍ਰਤੀਸਾਲ 6 ਹਜਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹੁਣ ਤੱਕ 19 ਕਿਸਤਾਂ ਰਾਹੀਂ ਲੱਖਾਂ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾ ਚੁੱਕਾ ਹੈ। ਇੰਨ੍ਹਾਂ ਯੋਜਨਾਵਾਂ ਰਾਹੀਂ ਦੇਸ਼ ਵਿੱਚ ਲਗਭਗ 25 ਕਰੋੜ ਨਾਗਰਿਕ ਗਰੀਬੀ ਰੇਖਾਂ ਤੋਂ ਬਾਹਰ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਆਪਣੇ ਬਿਹਾਰ ਦੌਰੇ ਦੌਰਾਨ ਇੱਕ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਹਾਰ ਸੂਬੇ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਇੱਕ-ਇੱਕ ਪੰਚਾਇਤ ਵਿੱਚ 700 ਤੋਂ 900 ਤੱਕ ਮਕਾਨ ਬਣਾ ਕੇ ਗਰੀਬਾਂ ਨੂੰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੂਰੇ ਦੇਸ਼ ਵਿੱਚ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਹੀ ਅਜਿਹੇ ਨੇਤਾ ਹਨ, ਜੋ ਗਰੀਬਾਂ ਦੀ ਚਿੰਤਾ ਇਮਾਨਦਾਰੀ ਨਾਲ ਕਰਦੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਸਥਿਤੀ ਨੂੰ ਬੱਦਤਰ ਬਣਾ ਦਿੱਤਾ ਸੀ, ਜਿਸ ਦੇ ਕਾਰਨ ਇੱਥੇ ਦੀ ਜਨਤਾ ਦੀ ਅਨੇਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਸਰਕਾਰ ਦਿੱਲੀ ਸਰਕਾਰ ਦੇ ਨਾਲ ਮਿਲ ਕੇ ਯਮੁਨਾ ਨਦੀ ਦੀ ਸਵੱਛਤਾ ਸਮੇਤ ਕਈ ਹੋਰ ਮਹਤੱਵਪੂਰਣ ਯੋਜਨਾਵਾਂ 'ਤੇ ਤਾਲਮੇਲ ਰੂਪ ਨਾਲ ਕੰਮ ਕਰ ਰਹੀ ਹੈ।