ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾ. ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਰੈਡ ਕਰਾਸ ਵਿਭਾਗ ਵੱਲੋਂ ਕਾਰਗਿਲ ਜੰਗ ਸਮੇਂ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕੀਤਾ ਗਿਆ। ਇਸ ਮੌਕੇ ਰੈਡ ਕਰਾਸ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਕਾਰਗਿਲ ਯੁੱਧ ਵਿੱਚ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਰ ਸਾਲ 26 ਜੁਲਾਈ ਨੂੰ ਕਾਰਗਿਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤੀ ਫੌਜ ਨੇ ਜਿੱਤ ਹਾਸਲ ਕਰਕੇ ਕਾਰਗਿਲ ਵਿਚਲੀਆਂ ਚੌਂਕੀਆਂ ਤੇ ਕਬਜ਼ਾ ਕਰ ਲਿਆ ਸੀ ਜਿਨਾਂ ਉੱਤੇ ਪਹਿਲਾਂ ਪਾਕਿਸਤਾਨ ਦੇ ਸੈਨਿਕਾਂ ਦਾ ਕਬਜ਼ਾ ਸੀ ਉਹਨਾਂ ਕਿਹਾ ਕਿ ਭਾਵ ਇਸ ਯੁੱਧ ਨੂੰ ਅੱਜ 26 ਸਾਲ ਹੋ ਗਏ ਹਨ ਪਰ ਅੱਜ ਵੀ ਇਹ ਵਿਜੇ ਦਿਵਸ ਭਾਰਤੀ ਸੈਨਿਕ ਬਲਾਂ ਅਤੇ ਨੌਜਵਾਨਾਂ ਲਈ ਪ੍ਰੇਰਨਾ ਅਤੇ ਮਾਣ ਦਾ ਚਿੰਨ ਹੈ ਕਿਉਂਕਿ ਇਸ ਜਿੱਤ ਨੂੰ ਪ੍ਰਾਪਤ ਕਰਨ ਲਈ ਭਾਰਤ ਦੇ 527 ਨੌਜਵਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਇਸ ਸਮੇਂ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਮੋਮਬੱਤੀਆਂ ਜਲਾਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਹਨ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ, ਡਾ. ਰਮਨਦੀਪ ਕੌਰ, ਪ੍ਰੋ. ਗਗਨਦੀਪ ਸਿੰਘ ਹਾਂਡਾ, ਪ੍ਰੋ. ਸ਼ਿਵਾਨੀ, ਪ੍ਰੋ.ਰਜਨੀ ਅਤੇ ਵਿਦਿਆਰਥੀ ਗੀਤਾ ਰਾਣੀ, ਵੀਰਪਾਲ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।