ਸੁਨਾਮ : ਸਿੱਖਿਆ ਦੇ ਖੇਤਰ ਵਿੱਚ ਨਾਮਣਾ ਖੱਟ ਰਹੀ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਚੌਥੀ ਐਸਟਰ ਅਤੇ ਲਾਇਲੈਕ ਦੇ ਵਿਦਿਆਰਥੀਆਂ ਵਿਚਕਾਰ ਹੋਇਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ ਵਿਸ਼ਵਾਸ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੁਕਾਬਲੇ ਵਿੱਚੋਂ ਚੌਥੀ ਐਸਟਰ ਦੇ ਵਿਦਿਆਰਥੀ ਨੂਰ ਨਿਆਜ਼ ਸਿੰਘ ਨੇ ਪਹਿਲਾ ਸਥਾਨ, ਚੌਥੀ ਲਾਇਲੈਕ ਦੇ ਵਿਦਿਆਰਥੀ ਜੈਅੰਤ ਜੈਨ ਨੇ ਦੂਜਾ ਸਥਾਨ ਅਤੇ ਚੌਥੀ ਲਾਇਲੈਕ ਦੇ ਵਿਦਿਆਰਥੀ ਆਦਵਿਕ ਜੈਨ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਹਿੰਦੀ ਵਿਭਾਗ ਦੇ ਮੁਖੀ ਜਸਵਿੰਦਰ ਕੌਰ ਦੁਆਰਾ ਕੀਤੀ ਗਈ। ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਕਿਹਾ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਵੱਖ-ਵੱਖ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਭਵਿੱਖ ਵਿੱਚ ਆਤਮ ਵਿਸ਼ਵਾਸ ਨਾਲ ਗੁਜਰਨ ਯੋਗ ਬਣਾਇਆ ਜਾ ਸਕਦਾ ਹੈ। ਇਸ ਮੌਕੇ ਮੈਡਮ ਨਿਸ਼ਾ ਵੀ ਮੌਜੂਦ ਸਨ।