Saturday, November 01, 2025

Malwa

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ 'ਚ ਸ਼ਰਧਾਲੂਆਂ ਲਈ ਸਫ਼ਾਈ ਤੇ ਸੁਰੱਖਿਆ ਪ੍ਰਬੰਧਾਂ ਤੇ ਸਰੋਵਰ ਦੀ ਪਾਈਪ ਲਾਈਨ ਦਾ ਨਿਰੀਖਣ

July 26, 2025 05:33 PM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦਾ ਅਚਨਚੇਤ ਦੌਰਾ ਕਰਕੇ ਇੱਥੇ ਅੰਦਰੂਨੀ ਤੇ ਬਾਹਰੀ ਸੁਰੱਖਿਆ ਪ੍ਰਬੰਧਾਂ, ਸਰੋਵਰ ਦੀ ਪਾਈਪਲਾਈਨ ਦੇ ਕਾਰਜਾਂ ਅਤੇ ਸਫ਼ਾਈ ਸਮੇਤ ਸ਼ਰਧਾਲੂਆਂ ਦੀ ਸਹੂਲਤ ਲਈ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਮੰਦਿਰ ਦੀ ਕਾਇਆਂ ਕਲਪ ਕਰਕੇ ਇਸਦੇ ਚੌਗਿਰਦੇ ਨੂੰ ਸੰਵਾਰਨਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ ਪਰੰਤੂ ਇਨ੍ਹਾਂ ਕਾਰਜਾਂ ਕਰਕੇ ਕਿਸੇ ਸ਼ਰਧਾਲੂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੰਦਿਰ ਵਿੱਚ ਸ਼ਰਧਾਲੂਆਂ ਵੱਲੋਂ ਸਫ਼ਾਈ ਤੇ ਜੇਬ ਕਤਰਿਆਂ ਬਾਰੇ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਲਈ ਉਨ੍ਹਾਂ ਨੇ ਬਾਹਰੀ ਸੁਰੱਖਿਆ ਲਈ ਇੱਥੇ ਤਾਇਨਾਤ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸੁਰੱਖਿਆ ਕਰਮੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਦਿਰ ਦੀ ਸੁਰੱਖਿਆ ਤੇ ਸ਼ਰਧਾਲੂਆਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਚੱਪੇ-ਚੱਪੇ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੰਦਿਰ ਦੇ ਪਵਿੱਤਰ ਸਰੋਵਰ ਵਿੱਚ ਤਾਜਾ ਜਲ ਭਰਨ ਲਈ ਡਰੇਨੇਜ ਵਿਭਾਗ ਵੱਲੋਂ ਪਾਈ ਜਾ ਰਹੀ ਪਾਈਪਲਾਈਨ ਦਾ ਕੰਮ ਦਾ ਵੀ ਉਨ੍ਹਾਂ ਨੇ ਨਿਰੀਖਣ ਕੀਤਾ ਹੈ, ਜਿਸ ਦਾ ਕੰਮ ਇੱਕ ਮਹੀਨੇ 'ਚ ਨਿਪਟਾ ਕੇ ਜਲ ਭਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਮੰਦਿਰ ਦੇ ਸੀਵਰੇਜ ਲਈ ਨਵੀਂ ਲਾਈਨ ਪਾਉਣ ਸਬੰਧੀ ਟੈਂਡਰ ਲੱਗ ਚੁੱਕਾ ਹੈ ਤੇ ਇਸ ਦਾ ਕੰਮ ਵੀ ਜਲਦੀ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਮੁਢਲੇ ਕਾਰਜ ਨਿਪਟਾ ਕੇ ਮੰਦਿਰ ਦੇ ਚੌਗਿਰਦੇ ਦੀ ਸੁੰਦਰਤਾ ਤੇ ਹੋਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮੰਦਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਕਰਕੇ ਕਿਸੇ ਸ਼ਰਧਾਲੂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਸ ਮੌਕੇ ਏ.ਡੀ.ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਮੇਜਰ (ਰਿਟਾ) ਹਰਜੋਤ ਕੌਰ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਐਸ.ਡੀ.ਓ. ਰਕਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ