Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

July 26, 2025 05:36 PM
SehajTimes
ਪਟਿਆਲਾ :  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
  ਆਪਣੇ ਦੌਰੇ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
  ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ “ਹਰ ਨਾਗਰਿਕ ਦੇ ਦਰਵਾਜ਼ੇ 'ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਲੀਨਿਕ ਦਾ ਅਚਨਚੇਤ ਦੌਰਾ ਕਰਨ ਦਾ ਮਕਸਦ ਵੀ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਹੀ ਹੈ।
 
 
 

Have something to say? Post your comment